ਰਸੋਈ ਗੈਸ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਵਿਖਾਵਾ

ਜ਼ਿਲਾ ਕਾਂਗਰਸ ਕਮੇਟੀ ਵਲੋਂ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ ਕੀਤੇ ਗਏ ਰੋਸ ਵਿਖਾਵੇ ਦਾ ਦ੍ਰਿਸ਼। - ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 13 ਫਰਵਰੀ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦਾ ਵਿਰੋਧ ਕਰਦਿਆਂ ਅੱਜ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਨੇ ਇਸ ਮਾਮਲੇ ਵਿਚ ਮੋਦੀ ਸਰਕਾਰ ਖਿਲਾਫ ਰੋਸ ਵਿਖਾਵਾ ਕਰਦਿਆਂ ਪੁਤਲਾ ਸਾੜਿਆ। ਜ਼ਿਲਾ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਅਜ ਇਹ ਰੋਸ ਵਿਖਾਵਾ ਸਥਾਨਕ ਹਾਲ ਗੇਟ ਵਿਖੇ ਕੀਤਾ ਗਿਆ ਜਿਸ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਿੱਸਾ ਲਿਆ। ਸ੍ਰੀਮਤੀ ਸੋਨੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਸੋਈ ਗੈਸ ਦੇ ਸਿਲੰਡਰ ਵਿਚ ਡੇਢ ਸੌ ਰੁਪਏ ਦਾ ਬੇਤਹਾਸ਼ਾ ਵਾਧਾ ਕੀਤਾ ਹੈ ਅਤੇ ਇਹ ਵਾਧਾ ਡੇਢ ਮਹੀਨੇ ਵਿਚ ਦੂਜੀ ਵਾਰ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਆਪਣੀ ਹਾਰ ਦਾ ਦੇਸ਼ ਦੇ ਲੋਕਾਂ ਤੋਂ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੀ ਹੈ ਅਤੇ ਹੁਣ ਰਸੋਈ ਗੈਸ ਦੀ ਕੀਮਤ ਵਿਚ ਵਾਧਾ ਲੋਕਾਂ ਦੀ ਜੇਬ ’ਤੇ ਡਾਕਾ ਹੈ। ਪ੍ਰਦਰਸ਼ਨਕਾਰੀਆਂ ਇਸ ਮੌਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਰਸੋਈ ਗੈਸ ਦੇ ਸਿਲੰਡਰ ਵੀ ਚੁੱਕੇ ਹੋਏ ਸਨ। ਰੋਸ ਪ੍ਰਦਰਸ਼ਨ ਵਿਚ ਪਵਨ ਕੁਮਾਰ ਰਖੜਾ, ਹਰੀਦੇਵ ਸ਼ਰਮਾ, ਜਗਵਿੰਦਰ ਜੱਜ, ਨਰਿੰਦਰ ਲਵ, ਦੀਪਕ, ਹਰਦੀਪ ਸ਼ੇਰਗਿੱਲ, ਜੋਗਿੰਦਰ ਭਾਟੀਆ, ਰਮਾ ਰਾਣੀ, ਰੇਖਾ ਰਾਣੀ , ਰਜਨੀ ਬਾਲਾ ਤੇ ਕਈ ਹੋਰ ਆਗੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਕੋਜ਼ੀਕੋੜ ’ਚ ਹਾਦਸਾਗ੍ਰਸਤ ਜਹਾਜ਼ ਦਾ ਬਲੈਕ ਬਾਕਸ ਮਿਲਿਆ

ਕੋਜ਼ੀਕੋੜ ’ਚ ਹਾਦਸਾਗ੍ਰਸਤ ਜਹਾਜ਼ ਦਾ ਬਲੈਕ ਬਾਕਸ ਮਿਲਿਆ

* ਇੱਕ ਹੋਰ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ 18 ਹੋਈ; * ਕੇਂਦਰ ਤੇ ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਹਿਰ

View All