ਰਸੋਈ ਗੈਸ ਦੀ ਕੀਮਤ ’ਚ ਵਾਧਾ ਕਰਕੇ ਭਾਜਪਾ ਦਿੱਲੀ ਚੋਣਾਂ ਦੀ ਹਾਰ ਦਾ ਬਦਲਾ ਲੈ ਰਹੀ ਹੈ: ਕਾਂਗਰਸ

ਨਵੀਂ ਦਿੱਲੀ, 13 ਫਰਵਰੀ ਕਾਂਗਰਸ ਨੇ ਰਸੋਈ ਗੈਸ ਦੀ ਕੀਮਤ ’ਚ ਕੀਤੇ ਗਏ ਭਾਰੀ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਭਾਜਪਾ ’ਤੇ ਦੋਸ਼ ਲਾਇਆ ਕਿ ਉਨ੍ਹਾਂ ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਕਰਾਰੀ ਹਾਰ ਦਾ ਬਦਲਾ ਲੈਣ ਲਈ ਇਹ ਕਦਮ ਉਠਾਇਆ ਹੈ। ਮਹਿਲਾ ਕਾਂਗਰਸ ਕਾਰਕੁਨਾਂ ਨੇ ਪ੍ਰਧਾਨ ਸੁਸ਼ਮਿਤਾ ਦੇਵ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਅਤੇ ਰਸੋਈ ਗੈਸ ਦੀ ਕੀਮਤ ’ਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਸੁਸ਼ਮਿਤਾ ਦੇਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੜੇ ਮਾਣ ਨਾਲ ਆਖਦੇ ਹਨ ਕਿ ਕਰੋੜਾਂ ਲੋਕਾਂ ਨੇ ਐੱਲਪੀਜੀ ਸਲੰਡਰ ਸਬਸਿਡੀ ਗਰੀਬਾਂ ਲਈ ਛੱਡ ਦਿੱਤੀ ਹੈ ਪਰ ਹੁਣ ਲੋਕਾਂ ਲਈ ਗ਼ੈਰ ਸਬਸਿਡੀ ਵਾਲਾ ਸਲੰਡਰ ਖ਼ਰੀਦਣਾ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ,‘‘ਦਿੱਲੀ ਚੋਣਾਂ ਦੇ ਨਤੀਜਿਆਂ ਦੇ 24 ਘੰਟਿਆਂ ਅੰਦਰ ਹੀ ਭਾਜਪਾ ਸਰਕਾਰ ਨੇ ਗੈਸ ਦੀਆਂ ਕੀਮਤਾਂ ਵਧਾ ਦਿੱਤੀਆਂ। ਕੀ ਇਹ ਭਾਜਪਾ ਵੱਲੋਂ ਕਰਾਰੀ ਹਾਰ ਦਾ ਬਦਲਾ ਲਿਆ ਗਿਆ ਹੈ?’’ ਮਹਿਲਾ ਕਾਂਗਰਸ ਦੀਆਂ ਸਾਰੀਆਂ ਸੂਬਾ ਇਕਾਈਆਂ ਨੇ ਵੀ ਰਸੋਈ ਗੈਸ ਦੀ ਕੀਮਤ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਅਤੇ ਪ੍ਰਧਾਨ ਮੰਤਰੀ ਦੇ ਨਾਮ ’ਤੇ ਮੰਗ ਪੱਤਰ ਸੌਂਪ ਕੇ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ। ਸੁਸ਼ਮਿਤਾ ਨੇ ਕਿਹਾ ਕਿ ਪੂਰਾ ਮੁਲਕ ਜਦੋਂ ਆਰਥਿਕ ਸੰਕਟ ਅਤੇ ਬੇਰੁਜ਼ਗਾਰੀ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ ਤਾਂ ਗੈਸ ਦੀ ਕੀਮਤ ’ਚ ਵਾਧਾ ਹੈਰਾਨ ਕਰਨ ਵਾਲਾ ਹੈ। ਮਹਿਲਾ ਆਗੂਆਂ ਦੇ ਵਫ਼ਦ ਨੇ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਮੁਲਾਕਾਤ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਸ਼ਾਸਤਰੀ ਭਵਨ ਦੇ ਗੇਟ ’ਤੇ ਰੋਕ ਲਿਆ ਗਿਆ। ਇਸ ’ਤੇ ਸੁਸ਼ਮਿਤਾ ਦੇਵ, ਅਲਕਾ ਲਾਂਬਾ, ਪ੍ਰਿਯੰਕਾ ਸਿੰਘ, ਅਮਰਲਤਾ ਸਾਂਗਵਾਨ ਅਤੇ ਰਾਧਿਕਾ ਖੇਰਾ ਨਾਰਾਜ਼ ਹੋ ਗਈਆਂ ਅਤੇ ਉਥੇ ਹੀ ਧਰਨੇ ’ਤੇ ਬੈਠ ਗਈਆਂ। ਕਰੀਬ ਦੋ ਘੰਟਿਆਂ ਦੇ ਪ੍ਰਦਰਸ਼ਨ ਮਗਰੋਂ ਵਫ਼ਦ ਨੂੰ ਮੰਤਰੀ ਦੇ ਦਫ਼ਤਰ ’ਚ ਮੰਗ ਪੱਤਰ ਸੌਂਪਣ ਦੀ ਇਜਾਜ਼ਤ ਦਿੱਤੀ ਗਈ। -ਪੀਟੀਆਈ

ਰਾਹੁਲ ਗਾਂਧੀ ਨੇ ਵੀ ਕੀਤੀ ਨਿਖੇਧੀ ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਸੋਈ ਗੈਸ ਸਲੰਡਰ ਦੀ ਕੀਮਤ ’ਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਯੂਪੀਏ ਸਰਕਾਰ ਦੇ ਸਮੇਂ ਭਾਜਪਾ ਆਗੂਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੀ ਤਸਵੀਰ ਟਵਿਟਰ ’ਤੇ ਸਾਂਝੀ ਕੀਤੀ। ਤਸਵੀਰ ’ਚ ਸਮ੍ਰਿਤੀ ਇਰਾਨੀ ਸਮੇਤ ਹੋਰ ਭਾਜਪਾ ਆਗੂ ਵੀ ਨਜ਼ਰ ਆ ਰਹੇ ਹਨ। ਰਾਹੁਲ ਨੇ ਕਿਹਾ ਕਿ ਉਹ ਗੈਸ ਦੀ ਕੀਮਤ ’ਚ 150 ਰੁਪਏ ਦੇ ਕੀਤੇ ਗਏ ਵਾਧੇ ਦੇ ਵਿਰੋਧ ’ਚ ਇਨ੍ਹਾਂ ਭਾਜਪਾ ਮੈਂਬਰਾਂ ਨਾਲ ਸਹਿਮਤੀ ਜਤਾਉਂਦੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਰਾਮ ਮੰਦਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਲੈ ਕੇ ਜਾਵਾਂਗੇ: ਸੰਦੀਪ...