ਰਾਜਸਥਾਨ ਵਿੱਚ ਕਾਰ ਤੇ ਟਰਾਲੇ ਵਿਚਾਲੇ ਟੱਕਰ; ਪੰਜ ਹਲਾਕ

ਜੈਪੁਰ, 1 ਜੂਨ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਇਕ ਕਾਰ ਅਤੇ ਟਰਾਲੇ ਵਿਚਾਲੇ ਟੱਕਰ ਹੋ ਗਈ, ਜਿਸ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ। ਮਿ੍ਤਕਾਂ ਵਿੱਚ ਦੋ ਔਰਤਾਂ ਅਤੇ ਇਕ ਬੱਚੀ ਵੀ ਸ਼ਾਮਲ ਹੈ। ਇਹ ਹਾਦਸਾ ਫਤਹਿਪੁਰ ਸ਼ਾਹਰਾਹ ’ਤੇ ਲੋਡਸਰ ਪਿੰਡ ਨੇੜੇ ਵਾਪਰਿਆ। ਕਾਰ ਸੁਜਾਨਗੜ੍ਹ ਵੱਲੋਂ ਆ ਰਹੀ ਸੀ ਤੇ ਸਾਹਮਣਿਓਂ ਆਉਂਦੇ ਟਰਾਲੇ ਨਾਲ ਟਕਰਾ ਗਈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All