ਰਾਜ ਸਭਾ ਵਿੱਚ ਸਦਨ ਦੇ ਆਗੂ ਹੋਣਗੇ ਥਾਵਰਚੰਦ ਗਹਿਲੋਤ

ਨਵੀਂ ਦਿੱਲੀ, 11 ਜੂਨ ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ ਨੂੰ ਰਾਜ ਸਭਾ ਵਿੱਚ ਸਦਨ ਦਾ ਆਗੂ ਥਾਪਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਸਰਕਾਰ ਵਿੱਚ ਇਹ ਜ਼ਿੰਮੇਵਾਰੀ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਕੋਲ ਸੀ। ਅਧਿਕਾਰਤ ਸੂਤਰਾਂ ਮੁਤਾਬਕ ਸਮਾਜਿਕ ਨਿਆਂ ਤੇ ਅਧਿਕਾਰ ਮੰਤਰੀ ਗਹਿਲੋਤ ਤਜਰਬੇਕਾਰ ਸੰਸਦ ਮੈਂਬਰ ਹੋਣ ਦੇ ਨਾਲ ਪਾਰਟੀ ਦੇ ਸੀਨੀਅਰ ਦਲਿਤ ਆਗੂ ਹਨ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All