ਰਾਸ਼ਟਰਪਤੀ ਵੱਲੋਂ ਲੋਕਾਂ ਨੂੰ ਈਦ ਦੀ ਮੁਬਾਰਕਬਾਦ

ਨਵੀਂ ਦਿੱਲੀ/ਚੰਡੀਗੜ੍ਹ, 11 ਅਗਸਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈਦ-ਉੱਲ-ਜ਼ੁਹਾ ਦੀ ਪੂਰਬਲੀ ਸ਼ਾਮ ਨੂੰ ਮੁਲਕ ਦੇ ਲੋਕਾਂ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਇਹ ਤਿਉਹਾਰ ‘ਮੁਹੱਬਤ, ਭਾਈਚਾਰਕ ਏਕੇ ਤੇ ਮਨੁੱਖਤਾ ਦੀ ਸੇਵਾ’ ਦਾ ਪ੍ਰਤੀਕ ਹੈ। ਰਾਸ਼ਟਰਪਤੀ ਕੋਵਿੰਦ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਉਹ ਭਾਰਤ ਦੇ ਨਾਗਰਿਕਾਂ ਖ਼ਾਸ ਕਰ ਕੇ ‘ਦੇਸ-ਪ੍ਰਦੇਸ ਵਸੇ ਸਾਰੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕ ਪੇਸ਼ ਕਰਦੇ ਹਨ’। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦਾਂ ਪ੍ਰਤੀ ਸੇਵਾਭਾਵ, ਹਮਦਰਦੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All