ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਵਲੋਂ ਧਰਨਾ

ਪੱਤਰ ਪ੍ਰੇਰਕ ਪਠਾਨਕੋਟ, 18 ਨਵੰਬਰ

ਧਰਨੇ ਨੂੰ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਸੰਬੋਧਨ ਕਰਦੇ ਹੋਏ।

ਰਫਾਲ ਸੌਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਪ੍ਰਦੇਸ਼ ਦੇ ਸੱਦੇ ’ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਖਿਲਾਫ਼ ਅੱਜ ਇਥੇ ਬਾਲਮੀਕੀ ਚੌਕ ਵਿੱਚ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਦੀ ਅਗਵਾਈ ਹੇਠ ਧਰਨਾ ਪ੍ਰਦਰਸ਼ਨ ਕੀਤਾ। ਇਸ ਰੋਸ ਧਰਨੇ ਵਿੱਚ ਮੇਅਰ ਅਨਿਲ ਵਾਸੂਦੇਵਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਵਿਧਾਇਕ ਸੀਮਾ ਦੇਵੀ, ਪੰਜਾਬ ਦੇ ਉਪ-ਪ੍ਰਧਾਨ ਨਰਿੰਦਰ ਪਰਮਾਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਰਾਮਪਾਲ, ਸੁਜਾਨਪੁਰ ਨਗਰ ਕੌਂਸਲ ਪ੍ਰਧਾਨ ਰੂਪ ਲਾਲ, ਸ਼ਮਸ਼ੇਰ ਠਾਕੁਰ, ਸਤੀਸ਼ ਮਹਾਜਨ, ਨਰੇਸ਼ ਵਡਹਿਰਾ, ਰਮੇਸ਼ ਸ਼ਰਮਾ, ਸੁਰੇਸ਼ ਸ਼ਰਮਾ, ਮੰਜੂ ਗੁਪਤਾ ਆਦਿ ਸ਼ਾਮਲ ਹੋਏ। ਉਨ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਖਿਲਾਫ਼ ਨਾਅਰੇਬਾਜ਼ੀ ਕਰ ਕੇ ਉਨ੍ਹਾਂ ਕੋਲੋਂ ਜਨਤਾ ਦੇ ਮੂਹਰੇ ਮੁਆਫੀ ਮੰਗਣ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ, ਅਨਿਲ ਵਾਸੂਦੇਵਾ ਆਦਿ ਨੇ ਕਿਹਾ ਕਿ ਕਾਂਗਰਸ ਪਾਰਟੀ ਘੁਟਾਲਿਆਂ ਦੀ ਪਾਰਟੀ ਹੈ ਅਤੇ ਹਮੇਸ਼ਾ ਹੁਣ ਤੱਕ ਝੂਠ ਦਾ ਸਹਾਰਾ ਲੈਂਦੀ ਰਹੀ ਹੈ। ਰਫ਼ਾਲ ਸੌਦੇ ਵਿੱਚ ਵੀ ਕਾਂਗਰਸ ਨੇ ਝੂਠ ਬੋਲ ਕੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ। ਇਥੇ ਹੀ ਬਸ ਨਹੀਂ ਰਫ਼ਾਲ ਮਾਮਲੇ ਵਿੱਚ ਵੀ ਨਜ਼ਰਸਾਨੀ ਪਟੀਸ਼ਨ ਦਾਇਰ ਕਰਨਾ ਦੇਸ਼ ਦੀ ਸੁਰੱਖਿਆ ਦੇ ਨਾਲ ਖਿਲਵਾੜ ਕਰਨ ਬਰਾਬਰ ਹੈ। ਇਸ ਵਾਰ ਵੀ ਉਨ੍ਹਾਂ ਨੂੰ ਸੁਪਰੀਮ ਕੋਰਟ ਵਿੱਚੋਂ ਮੂੰਹ ਦੀ ਖਾਣੀ ਪਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਸ਼ਹਿਰ

View All