ਰੁਜ਼ਗਾਰ ਤੇ ਕੰਮਕਾਰ ਸ਼ੁਰੂ

ਕਰਫਿਊ ਖੁੱਲ੍ਹਣ ਉਪਰੰਤ ਫਰੀਦਕੋਟ ’ਚ ਦੁਕਾਨ ’ਤੇ ਕੰਮ ਕਰਦਾ ਹੋਇਆ ਮਸ਼ੀਨ ਮਕੈਨਿਕ।

ਜਸਵੰਤ ਜੱਸ ਫ਼ਰੀਦਕੋਟ 21 ਮਈ ਮੁੱਖ ਮੰਤਰੀ ਵੱਲੋਂ ਕਰਫਿਊ ਨੂੰ ਲੌਕਡਾਨ ਵਿੱਚ ਬਦਲਣ ਅਤੇ ਲੋਕਾਂ ਨੂੰ ਆਪਣੇ ਰੋਜ਼ਮਰਾ ਦੇ ਕੰਮਾਂ, ਜ਼ਰੂਰੀ ਵਸਤਾਂ ਦੀ ਖਰੀਦੋ ਫਰੋਖ਼ਤ, ਜ਼ਰੂਰੀ ਸਾਮਾਨ ਦੀ ਸਪਲਾਈ, ਖੇਤੀਬਾੜੀ ਸਮੇਤ ਉਦਯੋਗ ਅਤੇ ਹੋਰ ਸੈਕਟਰਾਂ ਨੂੰ ਕੰਮ ਕਰਨ ਲਈ ਵੱਡੀ ਰਾਹਤ ਦਿੱਤੀ ਗਈ ਹੈ ਜਿਸ ਮਗਰੋਂ ਸਮੁੱਚੀ ਜ਼ਿੰਦਗੀ ਮੁੜ ਪਟੜੀ ’ਤੇ ਆਉਣੀ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਨੇ ਆਪਣੇ ਰੋਜ਼ਮਰਾ ਦੇ ਕੰਮਾਂ ਨੂੰ ਮੁੜ ਤੋਂ ਮਿੱਥੇ ਸਮੇਂ ਵਿੱਚ ਕਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਮੇਂ ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਲੌਕਡਾਊਨ ਵਿੱਚ ਛੋਟਾਂ ਦੌਰਾਨ ਲੋਕਾਂ ਨੂੰ ਸਮਾਜਕ ਦੂਰੀ ਬਣਾਈ ਰੱਖਣ ਅਤੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰਾਤ ਸਮੇਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫਿਊ ਨੂੰ ਜਿਉਂ ਦਾ ਤਿਉਂ ਜਾਰੀ ਰੱਖਿਆ ਗਿਆ ਹੈ ਤਾਂ ਜੋ ਲੋਕਾਂ ਦੀ ਮੂਵਮੈਂਟ ਰਾਤ ਸਮੇਂ ਨਾ ਹੋਵੇ। ਲੋਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਰੂਰੀ ਕੰਮਾਂ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਲੋਕਾਂ ਨੂੰ ਸਮਾਜਿਕ ਦੂਰੀ ਤੇ ਹੋਰ ਨਿਯਮਾਂ ਦੀ ਪਾਲਣਾ ਤੋਂ ਇਲਾਵਾ ਸਰਕਾਰ ਵੱਲੋਂ ਮਾਸਕ ਪਾਉਣਾ ਵੀ ਜ਼ਰੂਰੀ ਕਰਾਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਲੋਕਾਂ ਨੂੰ ਸਮੇਂ ਸਮੇਂ ’ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਕਸਬਿਆਂ ਵਿੱਚ ਜਨ ਜੀਵਨ ਹੁਣ ਆਮ ਵਾਂਗ ਹੋਣਾ ਸ਼ੁਰੂ ਹੋ ਰਿਹਾ ਹੈ। ਸਰਕਾਰ ਵੱਲੋਂ ਵੱਖ ਵੱਖ ਰੂਟਾਂ ਤੇ ਰਾਜ ਅੰਦਰ ਬੱਸਾਂ ਦੀ ਆਵਾਜਾਈ ਮੁੜ ਤੋਂ ਬਹਾਲ ਕਰ ਦਿੱਤੀ ਗਈ ਹੈ ਤੇ ਇਸ ਵਿੱਚ ਕਰੋਨਾ ਤੋਂ ਬਚਾਓ ਲਈ ਖਾਸ ਇਤਿਹਾਤ ਅਤੇ ਸਮਾਜਿਕ ਦੂਰੀ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ। ਕਿਸਾਨੀ ਸੈਕਟਰ ਲਈ ਪੰਜਾਬ ਸਰਕਾਰ ਵੱਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਕਰਫਿਊ ਵਿੱਚ ਵੀ ਵਿਸ਼ੇਸ਼ ਛੋਟਾਂ ਦੇ ਕੇ ਅਤੇ ਮੰਡੀਆਂ ਵਿੱਚ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ ਪਾਸ ਸਿਸਟਮ ਲਾਗੂ ਕਰਕੇ ਕਣਕ ਦੀ ਨਿਰਵਿਘਨ ਖ਼ਰੀਦ ਕਰਵਾਈ ਗਈ। ਇਸ ਉਪਰੰਤ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜਣ ਜਾਂ ਝੋਨੇ ਦੀ ਡੀ ਐੱਸ ਆਰ ਵਿਧੀ ਰਾਹੀਂ ਬਿਜਾਈ ਵੀ ਜੰਗੀ ਪੱਧਰ ’ਤੇ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All