ਲੁਧਿਆਣਾ ਨੇ ਪੰਜਾਬ ਸਬ-ਜੂਨੀਅਰ ਹਾਕੀ ਚੈਂਪੀਅਨਸ਼ਿਪ ਜਿੱਤੀ

ਪੱਤਰ ਪ੍ਰੇਰਕ ਸ੍ਰੀ ਗੋਇੰਦਵਾਲ ਸਾਹਿਬ, 1 ਦਸੰਬਰ

ਜੇਤੂ ਟੀਮ ਨੂੰ ਟਰਾਫ਼ੀ ਸੌਂਪਣ ਮੌਕੇ ਬਾਬਾ ਸੇਵਾ ਸਿੰਘ ਅਤੇ ਸਾਬਕਾ ਹਾਕੀ ਖਿਡਾਰੀ ਪ੍ਰਗਟ ਸਿੰਘ।

ਲੁਧਿਆਣਾ ਦੀ ਟੀਮ ਨੇ ਅੱਜ ਇੱਥੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿੱਚ ਹੋਏ ਫਾਈਨਲ ਵਿੱਚ ਤਰਨ ਤਾਰਨ ਨੂੰ ਪੈਨਲਟੀ ਸ਼ੂਟ-ਆਊਟ ਰਾਹੀਂ ਹਰਾ ਕੇ ਪੰਜਾਬ ਸਬ-ਜੂਨੀਅਰ ਹਾਕੀ ਚੈਂਪੀਅਨਸ਼ਿਪ ਜਿੱਤ ਲਈ। ਤੈਅ ਸਮੇਂ ਦੌਰਾਨ ਕੋਈ ਗੋਲ ਨਾ ਹੋਣ ਕਾਰਨ ਮੈਚ ਪੈਨਲਟੀ ਸ਼ੂਟ-ਆਊ ਤੱਕ ਖਿੱਚਿਆ ਗਿਆ, ਜਿੱਥੇ ਲੁਧਿਆਣਾ ਨੇ ਤਰਨ ਤਾਰਨ ਨੂੰ 4-3 ਨਾਲ ਮਾਤ ਦੇ ਕੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ। ਲੁਧਿਆਣਾ ਵੱਲੋਂ ਅਰਸ਼ਦੀਪ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਨਵਜੋਤ ਸਿੰਘ ਨੇ ਗੋਲ ਕੀਤੇ, ਜਦੋਂਕਿ ਤਰਨ ਤਾਰਨ ਵੱਲੋਂ ਜਸਪਾਲ ਸਿੰਘ ਅਤੇ ਸਵਰਾਜ ਸਿੰਘ ਨੇ ਗੋਲ ਦਾਗ਼ੇ। ਲੁਧਿਆਣਾ ਦੇ ਗੋਲਕੀਪਰ ਪ੍ਰਿੰਸਦੀਪ ਸਿੰਘ ਨੂੰ ‘ਮੈਨ ਆਫ ਦਿ ਮੈਚ’ ਐਲਾਨਿਆ ਗਿਆ। ਜਲੰਧਰ ਦੀ ਟੀਮ ਮੁਹਾਲੀ ਨੂੰ ਹਰਾ ਕੇ ਤੀਜੇ ਨੰਬਰ ’ਤੇ ਰਹੀ। ਸ੍ਰੀ ਗੁਰੂ ਅੰਗਦ ਦੇਵ ਕਾਲਜ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਦੀ ਅਗਵਾਈ ਵਿੱਚ ਚੱਲ ਰਿਹਾ ਹੈ। ਬਾਬਾ ਸੇਵਾ ਸਿੰਘ ਅਤੇ ਸਾਬਕਾ ਹਾਕੀ ਖਿਡਾਰੀ ਪ੍ਰਗਟ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਦਿੱਤੀਆਂ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All