ਲੁੱਟ-ਖੋਹ ਦੀਆਂ ਦੋ ਘਟਨਾਵਾਂ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 11 ਅਕਤੂਬਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਰਣਜੀਤ ਐਵਿਨਿਊ ਇਲਾਕੇ ’ਚ ਇਕ ਵਿਅਕਤੀ ਕੋਲੋਂ ਹਥਿਆਰ ਦੀ ਨੋਕ ’ਤੇ ਉਸ ਦਾ ਮੋਬਾਈਲ ਅਤੇ ਲਗਪਗ 9500 ਰੁਪਏ ਦੀ ਨਕਦੀ ਖੋਹ ਲਈ ਹੈ। ਪੀੜਤ ਵਿਅਕਤੀ ਗੌਰਵ ਸ਼ਰਮਾ ਨੇ ਦੱਸਿਆ ਕਿ ਉਹ ਆਪਣੀ ਕਾਰ ’ਤੇ ਰਣਜੀਤ ਐਵਿਨਿਊ ਵੱਲ ਜਾ ਰਿਹਾ ਸੀ ਤਾਂ ਉਹ ਰਸਤੇ ’ਚ ਪੇਸ਼ਾਬ ਕਰਨ ਲਈ ਰੁਕਿਆ ਤਾਂ ਇਸ ਦੌਰਾਨ ਅਚਨਚੇਤੀ ਮੋਟਰਸਾਈਕਲ ਸਵਾਰ ਦੋ ਵਿਅਕਤੀ ਉਥੇ ਪੁੱਜ ਗਏ ਅਤੇ ਉਨ੍ਹਾਂ ਨੇ ਪਿਸਤੌਲ ਦੀ ਨੋਕ ’ਤੇ ਉਸ ਦਾ ਮੋਬਾਈਲ ਫੋਨ ਅਤੇ 9500 ਰੁਪਏ ਨਕਦੀ ਖੋਹ ਲਈ ਤੇ ਫਰਾਰ ਹੋ ਗਏ। ਪੁਲੀਸ ਨੇ ਇਸ ਸਬੰਧ ਵਿਚ ਆਈਪੀਸੀ ਦੀ ਧਾਰਾ 379 ਬੀ ਅਤੇ ਅਸਲਾ ਐਕਟ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ। ਇਸੇ ਦੌਰਾਨ ਲੁੱਟ ਖੋਹ ਦੀ ਇਕ ਹੋਰ ਘਟਨਾ ਵਾਪਰੀ ਹੈ, ਜਿਸ ਵਿਚ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਰਣਜੀਤ ਐਵਿਨਿਊ ਵਿਚ ਸੁਮਨਦੀਪ ਨਾਂ ਦੀ ਔਰਤ ਕੋਲੋਂ ਉਸ ਦਾ ਪਰਸ ਖੋਹ ਲਿਆ। ਉਸ ਨੇ ਪੁਲੀਸ ਨੂੰ ਦੱਸਿਆ ਕਿ ਪਰਸ ਵਿਚ ਲਗਪਗ 3 ਹਜ਼ਾਰ ਰੁਪਏ ਨਕਦ, ਮੋਬਾਈਲ ਫੋਨ, ਏਟੀਐੱਮ ਕਾਰਡ ਤੇ ਹੋਰ ਦਸਤਾਵੇਜ਼ ਸ਼ਾਮਲ ਸਨ। ਪੁਲੀਸ ਨੇ ਇਸ ਮਾਮਲੇ ’ਚ ਵੀ ਕੇਸ ਦਰਜ ਕੀਤਾ ਅਤੇ ਸੀਸੀਟੀਵੀ ਫੁਟੇਜ ਰਾਹੀਂ ਲੁਟੇਰਿਆਂ ਦੀ ਸ਼ਨਾਖਤ ਲਈ ਯਤਨ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All