ਲੋਕ ਇਨਸਾਫ਼ ਪਾਰਟੀ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਲੋਕ ਇਨਸਾਫ਼ ਪਾਰਟੀ ਦੇ ਵਰਕਰ ਮੰਗਲਵਾਰ ਨੂੰ ਵਿਧਾਇਕ ਬੈਂਸ ਖਿਲਾਫ਼ ਕੇਸ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਤਰਨ ਤਾਰਨ ਸ਼ਹਿਰ ਵਿਚ ਰੋਸ ਮਾਰਚ ਕਰਦੇ ਹੋਏ। -ਫੋਟੋ: ਗੁਰਬਖਸ਼ਪੁਰੀ

ਜਸਬੀਰ ਸਿੰਘ ਚਾਨਾ ਫਗਵਾੜਾ, 10 ਸਤੰਬਰ ਲੋਕ ਇਨਸਾਫ਼ ਪਾਰਟੀ ਦੇ ਸਮੂਹ ਵਰਕਰ ਅਤੇ ਸਮਰਥੱਕ ਲੋਕ ਇਨਸਾਫ਼ ਪਾਰਟੀ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਜਰਨੈਲ ਨੰਗਲ਼ ਦੀ ਅਗਵਾਈ ਹੇਠ ਸਥਾਨਕ ਰੈਸਟ ਹਾਊਸ ਫਗਵਾੜਾ ਵਿੱਚ ਇਕੱਠੇ ਹੋਏ ਅਤੇ ਚੌਂਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਸ੍ਰੀ ਨੰਗਲ਼ ਨੇ ਦੱਸਿਆ ਕਿ ਪਿਛਲੇ ਦਿਨੀਂ ਬਟਾਲਾ ਵਿਖੇ ਇੱਕ ਪਟਾਕਾ ਫੈਕਟਰੀ ’ਚ ਜੋ ਧਮਾਕਾ ਹੋਇਆ ਹੈ ਜਿਸ ’ਚ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ ਸਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋ ਗਏ ਸਨ। ਮ੍ਰਿਤਕਾਂ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਗਏ ਜਿੱਥੇ ਇਕ ਪਰਿਵਾਰ ਦੇ ਮੈਂਬਰ ਬੈਂਸ ਨੂੰ ਮਿਲੇ ਸੀ ਜਿਨ੍ਹਾਂ ਦਾ ਇੱਕ ਪਰਿਵਾਰਕ ਮੈਂਬਰ ਧਮਾਕੇ ਵਾਲੇ ਦਿਨ ਤੋਂ ਲਾਪਤਾ ਸੀ ਅਤੇ ਜਦੋਂ ਆਪਣੇ ਪਰਿਵਾਰਕ ਮੈਂਬਰ ਦਾ ਪਤਾ ਕਰਨ ਲਈ ਡੀਸੀ ਦਫ਼ਤਰ ਗਏ ਤਾਂ ਡੀਸੀ ਨੇ ਉਨ੍ਹਾਂ ਨੂੰ ਕੋਈ ਭਰੋਸਾ ਦਿਵਾਉਣ ਦੀ ਬਜਾਏ ਪਰਿਵਾਰਕ ਮੈਂਬਰਾਂ ਨੂੰ ਬੇਇੱਜ਼ਤ ਕਰ ਕੇ ਦਫਤਰ ’ਚੋਂ ਬਾਹਰ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਇਹ ਪਰਚਾ ਦਰਜ ਕੀਤਾ ਗਿਆ ਹੈ ਅਤੇ ਅਫ਼ਸਰਸ਼ਾਹੀ ਨੂੰ ਸ਼ਹਿ ਦਿੱਤੀ ਗਈ ਹੈ। ਤਰਨ ਤਾਰਨ (ਪੱਤਰ ਪ੍ਰੇਰਕ) ਲੋਕ ਇਨਸਾਫ਼ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇਥੇ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਖਿਲਾਫ਼ ਜਿਲ੍ਹਾ ਗੁਰਦਾਸਪੁਰ ਦੀ ਪੁਲੀਸ ਵਲੋਂ ਦਰਜ ਕੀਤੇ ਇਕ ਕੇਸ ਖਿਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ| ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਢਿੱਲੋਂ ਅਤੇ ਸੀਨੀਅਰ ਆਗੂ ਅਮਰੀਕ ਸਿੰਘ ਵਰਪਾਲ ਦੀ ਅਗਵਾਈ ਵਿਚ ਕੀਤੇ ਵਿਖਾਵੇ ਵਿਚ ਸ਼ਾਮਲ ਵਰਕਰਾਂ ਨੂੰ ਸ੍ਰੀ ਢਿੱਲੋਂ ਅਤੇ ਵਰਪਾਲ ਦੇ ਇਲਾਵਾ ਪ੍ਰਕਾਸ਼ ਸਿੰਘ ਮਾਹਲ, ਅਮਰਪਾਲ ਸਿੰਘ ਖਹਿਰਾ ਨੇ ਸੰਬੋਧਨ ਕਰਦਿਆਂ ਅਫਸਰਾਂ ਵਲੋਂ ਸਰਕਾਰ ਦੀ ਕਠਪੁਤਲੀ ਦੇ ਤੌਰ ’ਤੇ ਕੰਮ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਵਿਧਾਇਕ ਵਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਅਧਿਕਾਰੀਆਂ ਦੇ ਧਿਆਨ ਦੀ ਵਿਚ ਲਿਆਂਦੇ ਜਾਣ ਨੂੰ ਦੁਰਵਿਵਹਾਰ ਦਾ ਨਾਂ ਨਹੀਂ ਦਿੱਤਾ ਜਾਣਾ ਚਾਹੀਦਾ| ਪਾਰਟੀ ਆਗੂਆਂ ਰਾਜਸੀ ਮੰਦ ਭਾਵਨਾ ਤਹਿਤ ਦਰਜ ਕੀਤੇ ਕੇਸ ਨੂੰ ਬਿਨਾਂ ਦੇਰੀ ਦੇ ਰੱਦ ਕੀਤੇ ਜਾਣ ਦੀ ਮੰਗ ਕੀਤੀ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All