ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ

ਨਵੀਂ ਦਿੱਲੀ, 12 ਨਵੰਬਰ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਨੇ ਐਲਾਨ ਕੀਤਾ ਹੈ ਕਿ ਝਾਰਖੰਡ ਵਿੱਚ ਪਾਰਟੀ ਆਪਣੇ ਬਲਬੂਤੇ ਵਿਧਾਨ ਸਭਾ ਦੀਆਂ 50 ਸੀਟਾਂ ਉੱਤੇ ਚੋਣ ਲੜੇਗੀ। ਇੱਥੇ ਪਾਰਟੀ ਦੀ ਭਾਜਪਾ ਨਾਲ ਰਲ ਕੇ ਚੋਣਾਂ ਲੜਨ ਦੀ ਗੱਲ ਸਿਰੇ ਨਹੀਂ ਚੜ੍ਹੀ ਅਤੇ ਹੁਣ ਪਾਰਟੀ ਨੇ ਆਪਣੇ ਪੰਜ ਉਮੀਦਵਾਰਾਂ ਦਾ ਅੱਜ ਐਲਾਨ ਵੀ ਕਰ ਦਿੱਤਾ ਹੈ। ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਪੰਜ ਪੜਾਵਾਂ ਵਿੱਚ 30 ਨਵੰਬਰ ਤੋਂ 20 ਦਸੰਬਰ ਤੱਕ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਲੋਕ ਜਨ ਸ਼ਕਤੀ ਪਾਰਟੀ ਤਾਂ ਗੱਠਜੋੜ ਲਈ ਤਰਲੋਮੱਛੀ ਹੋ ਰਹੀ ਸੀ ਪਰ ਭਾਜਪਾ ਨੇ ਆਪਣੀ ਰਣਨੀਤੀ ਤਹਿਤ ਖੇਤਰੀ ਪਾਰਟੀ ਨੂੰ ਬਹੁਤੀ ਅਹਿਮੀਅਤ ਨਹੀਂ ਦਿੱਤੀ। ਜ਼ਿਕਰਯੋਗ ਹੈ ਕਿ ਬਿਹਾਰ ਵਿੱਚ ਪਾਰਟੀ ਦਾ ਭਾਜਪਾ ਨਾਲ ਗੱਠਜੋੜ ਹੈ। ਪਾਸਵਾਨ ਨੇ ਕਿਹਾ ਕਿ ਉਨ੍ਹਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਹੋਰਨਾਂ ਭਾਜਪਾ ਆਗੂਆਂ ਤੱਕ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All