ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ

ਵਿਧਾਇਕ ਚੱਬੇਵਾਲ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ ਹੁਸ਼ਿਆਰਪੁਰ, 4 ਦਸੰਬਰ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਹਲਕੇ ਵਿੱਚ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਅੱਜ ਉਨ੍ਹਾਂ ਨੇ ਸਬ ਡਿਵੀਜ਼ਨਲ ਇੰਜਨੀਅਰ ਤਰਸੇਮ ਸਿੰਘ ਨੂੰ ਨਾਲ ਲੈ ਕੇ ਤਾਜੇਵਾਲ ਵਿੱਚ ਨਵੀਂ ਉਸਾਰੀ ਗਈ ਸੜਕ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਇਸ ਸੜਕ ’ਤੇ ਲੁੱਕ ਪਾਉਣ ’ਚ ਵਰਤੀ ਅਣਗਹਿਲੀ ਦਾ ਨੋਟਿਸ ਲੈਂਦਿਆਂ ਡਾ. ਰਾਜ ਨੇ ਮੌਕੇ ’ਤੇ ਹੀ ਪੀ.ਡਬਲਯੂ.ਡੀ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸੜਕ ਨੂੰ ਬਣਾਉਣ ਵਾਲੇ ਠੇਕੇਦਾਰ ਦੀ ਅਦਾਇਗੀ ਰੋਕ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸੜਕ ’ਤੇ ਪੂਰੀ ਨਿਗਰਾਨੀ ਰੱਖੀ ਜਾਵੇ, ਬਾਕਾਇਦਾ ਨਿਸ਼ਚਿਤ ਅੰਤਰਾਲ ’ਤੇ ਇਸ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਇਹ ਸੜਕ ਮਿੱਥੀ ਮਿਆਦ ਤੋਂ ਪਹਿਲਾਂ ਖਰਾਬ ਹੁੰਦੀ ਹੈ, ਟੁੱਟਦੀ ਹੈ ਤਾਂ ਠੇਕੇਦਾਰ ਤੋਂ ਉਸ ਦੀ ਭਰਪਾਈ ਕਰਵਾਈ ਜਾਵੇ। ਡਾ. ਰਾਜ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗਗਨ ਚਾਣਥੂ, ਸਰਪੰਚ ਪਵਨ ਤਾਜੇਵਾਲ, ਰਮਨ ਲਾਖਾ ਚਿੱਤੋ, ਜਸਵਿੰਦਰ ਸਿੰਘ, ਜਸਪਾਲ ਸਿੰਘ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All