ਵਿਵਾਦ ਦਾ ਭਾਂਡਾ ਜਨਰਲ ਮੈਨੇਜਰ ਸਿਰ ਭੰਨਿਆ

ਬੱਸ ਅੱਡੇ ਦਾ ਉਦਘਾਟਨ

ਪੱਤਰ ਪ੍ਰੇਰਕ ਹੁਸ਼ਿਆਰਪੁਰ, 8 ਅਪਰੈਲ ਕਾਂਗਰਸ ਦੀ ਮੈਂਬਰ ਪਾਰਲੀਮੈਂਟ ਸੰਤੋਸ਼ ਚੌਧਰੀ ਵੱਲੋਂ ਬੀਤੇ ਦਿਨ ਬੱਸ ਸਟੈਂਡ ਦਾ ਉਦਘਾਟਨ ਕਰ ਦਿੱਤੇ ਜਾਣ ਕਾਰਨ ਹੁਕਮਰਾਨ ਪਾਰਟੀ ਨੂੰ ਜੋ ਨਾਮੋਸ਼ੀ ਹੋਈ ਹੈ, ਉਸ ਲਈ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੱਲ੍ਹ ਵਾਲੇ ਮਾਮਲੇ ਦੀ ਜਾਂਚ ਕਰਕੇ ਜੋ ਰਿਪੋਰਟ ਚੰਡੀਗੜ੍ਹ ਭੇਜੀ ਹੈ, ਉਸ ਵਿਚ ਜਨਰਲ ਮੈਨੇਜਰ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਜਨਰਲ ਮੈਨੇਜਰ ’ਤੇ ਦੋਸ਼ ਹੈ ਕਿ ੳਸ ਨੇ ਕਾਂਗਰਸੀਆਂ ਦੀ ਕਾਰਵਾਈ ਦੀ ਤੁਰੰਤ ਜਾਣਕਾਰੀ ਪ੍ਰਸ਼ਾਸਨ ਨੂੰ ਨਹੀਂ ਦਿੱਤੀ। ਬੁੱਧਵਾਰ ਨੂੰ ਸੰਤੋਸ਼ ਚੌਧਰੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅਚਨਚੇਤ ਹੀ ਬੱਸ ਸਟੈਂਡ ਦਾ ਉਦਘਾਟਨ ਕਰ ਦਿੱਤਾ। ਸ੍ਰੀਮਤੀ ਚੌਧਰੀ ਬੱਸ ਸਟੈਂਡ ਦਾ ਨਿਰੀਖਣ ਕਰਨ ਗਏ ਸਨ ਪਰ ਉੱਥੇ ਅਚਾਨਕ ਉਨ੍ਹਾਂ ਨੇ ਫੀਤਾ ਕੱਟਣ ਦੀ ਰਸਮ ਨਿਭਾ ਦਿੱਤੀ। ਇਸ ਕਾਰਵਾਈ ਦਾ ਹੁਕਮਰਾਨ ਪਾਰਟੀ ਦੀ ਲੀਡਰਸ਼ਿਪ ਨੂੰ ਜ਼ਬਰਦਸਤ ਧੱਕਾ ਲੱਗਿਆ। ਡਿਪਟੀ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਐਸ.ਡੀ.ਐਮ. ਨੂੰ ਦਿੱਤੀ ਜਿਨ੍ਹਾਂ ਨੇ ਰਿਪੋਰਟ ਬਣਾ ਕੇ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ। ਪਤਾ ਲੱਗਾ ਹੈ ਕਿ ਇਸ ਰਿਪੋਰਟ ਜੋ ਉਚ ਅਧਿਕਾਰੀਆਂ ਕੋਲ ਜਾ ਚੁੱਕੀ ਹੈ, ਵਿਚ ਜਨਰਲ ਮੈਨੇਜਰ ਦੇ ਸਿਰ ਹੀ ਭਾਂਡਾ ਭੰਨਿਆ ਗਿਆ ਹੈ। ਇਸ ਸਬੰਧੀ ਜਦੋਂ ਸ੍ਰੀ ਸੰਧੂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸ੍ਰੀਮਤੀ ਚੌਧਰੀ ਬੱਸ ਸਟੈਂਡ ਦਾ ਨਿਰੀਖਣ ਕਰਨਗੇ ਪਰ ਜਦੋਂ ਉਨ੍ਹਾਂ ਨੇ ਕਾਂਗਰਸੀਆਂ ਵਿਚ ਉਦਘਾਟਨ ਨੂੰ ਲੈ ਕੇ ਘੁਸਰ-ਮੁਸਰ ਸੁਣੀ ਤਾਂ ਉਹ ਤੁਰੰਤ ਉਥੋਂ ਆ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਪ੍ਰਸ਼ਾਸਨ ਨੂੰ ਸੂਚਿਤ ਕਰਦੇ, ਕਾਂਗਰਸੀ ਉਦਘਾਟਨ ਕਰ ਚੁੱਕੇ ਸਨ।  ਪਤਾ ਲੱਗਾ ਹੈ ਕਿ ਟਰਾਂਸਪੋਰਟ ਮੰਤਰੀ ਮਾਸਟਰ ਮੋਹਨ ਲਾਲ ਵੀ ਇਸੇ ਮਾਮਲੇ ਦੀ ਜਾਣਕਾਰੀ ਹਾਸਲ ਕਰਨ ਲਈ ਬੱਸ ਸਟੈਂਡ ਦਾ ਦੌਰਾ ਕਰਨ ਆ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All