ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਢਾਡੀ ਜਥਾ ਮਨਦੀਪ ਸਿੰਘ ਹੀਰਾਂ ਵਾਲਿਆਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ।

ਵਿੱਕੀ ਬਟਾਲਾ ਰੋਮ, 8 ਅਪਰੈਲ ਗੁਰਦੁਆਰਾ ਗੁਰੂ ਰਾਮ ਦਾਸ (ਕਿਆਂਪੋ) ਵਿਚੈਂਸਾਂ ਇਟਲੀ ਵਿਚ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਕੀਤੀ। ਨਗਰ ਕੀਰਤਨ ਗੁਰਦੁਆਰੇ ਤੋਂ ਦੁਪਹਿਰ ਇੱਕ ਵਜੇ ਚੱਲਿਆ ਤੇ ਵਿਚੈਂਸਾਂ ਦੇ ਬਾਜ਼ਾਰਾਂ ਵਿਚੋਂ ਦੀ ਲੰਘ ਕੇ ਸ਼ਾਮ ਚਾਰ ਵਜੇ ਵਿਚੈਂਸਾਂ ਦੇ ਪਾਰਕ ਵਿਚ ਪਹੁੰਚਿਆ, ਜਿੱਥੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਇਕੱਤਰ ਸੰਗਤ ਨੂੰ ਵਿਸਾਖੀ ਦਿਹਾੜੇ ਸਬੰਧੀ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਦੌਰਾਨ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੇ ਧਾਰਮਿਕ ਗੀਤ ਰਾਹੀਂ ਹਾਜ਼ਰੀ ਲਗਵਾਈ। ਇਸ ਦੌਰਾਨ ਤਖ਼ਤ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਸੰਗਤ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਸੰਗਤ ਨੂੰ ਵਿਸਾਖੀ ਦੇ ਦਿਹਾੜੇ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਗੁਰਦੁਆਰੇ ਦੀ ਸਮੂਹ ਕਮੇਟੀ ਵਲੋਂ ਇਟਲੀ ਦੇ ਪ੍ਰਸਿੱਧ ਢਾਡੀ ਜਥਾ ਭਾਈ ਮਨਦੀਪ ਸਿੰਘ ਹੀਰਾਂ ਵਾਲਿਆਂ ਦਾ ਸੋਨ ਤਗਮੇ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਹੋਰ ਹਾਜ਼ਰ ਵੱਖ-ਵੱਖ ਗੁਰੂ ਘਰਾਂ ਦੀਆਂ ਕਮੇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪੇ ਭੇਟ ਕੀਤੇ ਗਏ। ਨਗਰ ਕੀਰਤਨ ਦੌਰਾਨ ਗੁਰੂ ਘਰਾਂ ਦੇ ਸਹਿਯੋਗ ਨਾਲ ਵੱਖ ਵੱਖ ਤਰ੍ਹਾਂ ਦੇ ਖਾਣ-ਪੀਣ ਦੇ ਸਟਾਲ ਲਗਾਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All