ਸ਼ਾਹ ਨੇ ਜੰਮੂ ਕਸ਼ਮੀਰ ਦੇ ਪੰਚਾਂ ਸਰਪੰਚਾਂ ਦੀਆਂ ਮੁੱਖ ਮੰਗਾਂ ਮੰਨੀਆਂ

ਟ੍ਰਿਬਿਊਨ ਨਿਊਜ਼ ਸਰਵਿਸ ਜੰਮੂ, 5 ਸਤੰਬਰ ਆਲ ਜੰਮੂ ਕਸ਼ਮੀਰ ਪੰਚਾਇਤ ਕਾਨਫਰੰਸ ਜੋ ਕਿ ਜੰਮੂ ਕਸ਼ਮੀਰ ਦੇ ਚੁਣੇ ਹੋਏ ਪੰਚਾਂ ਸਰਪੰਚਾਂ ਦੀ ਜਥੇਬੰਦੀ ਹੈ, ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੀਆਂ ਪੰਜ ਮੁੱਖ ਮੰਗਾਂ ਮੰਨਣ ਲਈ ਸਹਿਮਤ ਹੋ ਗਏ ਹਨ। ਇਨ੍ਹਾਂ ਮੰਗਾਂ ਵਿੱਚ ਜੰਮੂ ਕਸ਼ਮੀਰ ਦੇ ਸੰਵਿਧਾਨ ਵਿੱਚ 73ਵੀਂ ਅਤੇ 74ਵੀਂ ਸੋਧ ਵਿੱਚ ਵਾਧਾ ਕਰਨਾ ਵੀ ਸ਼ਾਮਲ ਹੈ। ਇਸ ਦੇ ਨਾਲ ਹਰ ਪੰਚਾਇਤ ਮੈਂਬਰ ਦਾ ਦੋ ਲੱਖ ਰੁਪਏ ਦਾ ਜੀਵਨ ਬੀਮਾ ਕਰਨਾ ਵੀ ਸ਼ਾਮਲ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਪੰਚ ਅਤੇ ਸਰਪੰਚ ਵਾਦੀ ਵਿੱਚ ਅਮਨ ਸਥਾਪਤੀ ਲਈ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣਗੇ। ਸੰਸਥਾ ਦੇ ਅਹੁਦੇਦਾਰ ਅਨਿਲ ਸ਼ਰਮਾ ਅਨੁਸਾਰ ਕਸ਼ਮੀਰ ਵਾਦੀ ਵਿੱਚ ਸਥਿਤੀ ਤੇਜੀ ਨਾਲ ਆਮ ਵਰਗੀ ਹੋ ਰਹੀ ਹੈ ਅਤੇ ਉਨ੍ਹਾਂ ਨੇ ਅਮਨ ਅਤੇ ਭਾਈਚਾਰਾ ਵਧਾਉਣ ਲਈ ਯਤਨ ਤੇਜ ਕਰਨ ਦਾ ਫੈਸਲਾ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All