ਸ਼੍ਰੋਮਣੀ ਕਮੇਟੀ ਵੱਲੋਂ ਪਰਵਾਸੀ ਭਾਰਤੀ ਮਹਿਲਾ ਦਾ ਸਨਮਾਨ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 8 ਅਕਤੂਬਰ ਇੰਗਲੈਂਡ ਵਾਸੀ ਬੀਬੀ ਲਖਬੀਰ ਕੌਰ (ਲੱਕੀ ਢਿਲੋਂ) ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਉਨ੍ਹਾਂ ਦੀਆਂ ਪੰਥ ਪ੍ਰਤੀ ਸੇਵਾਵਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਾਂਦੀ ਦੀ ਤਸ਼ਤਰੀ ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਬੀਬੀ ਲੱਕੀ ਢਿਲੋਂ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਬੀਬੀ ਢਿੱਲੋਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਉਚਪਾਏ ਦੇ ਸਾਊਂਡ ਸਿਸਟਮ ਦੀ ਸੇਵਾ ਤੋਂ ਇਲਾਵਾ ਵੱਖ-ਵੱਖ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਸ਼੍ਰੋਮਣੀ ਕਮੇਟੀ ਨੂੰ ਭਰਵਾਂ ਸਹਿਯੋਗ ਦਿੱਤਾ ਗਿਆ ਹੈ। ਹੁਣ ਵੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਉਹ ਪਰਿਵਾਰ ਸਮੇਤ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਪੁੱਜੇ ਹਨ ਅਤੇ ਅੱਖਾਂ ਦੇ ਰੋਗਾਂ ਦੇ ਇਲਾਜ ਲਈ ਆਧੁਨਿਕ ਕਿਸਮ ਦੀ ਮਸ਼ੀਨ ਭੇਟ ਕੀਤੀ ਹੈ। 8 ਲੱਖ ਰੁਪਏ ਦੀ ਕੀਮਤ ਵਾਲੀ ਇਹ ਮਸ਼ੀਨ ਅੱਖਾਂ ਦੇ ਮੋਤੀਏ ਦੇ ਓਪਰੇਸ਼ਨ ਲਈ ਬਹੁਤ ਹੀ ਕਾਰਗਰ ਹੈ। ਉਨ੍ਹਾਂ ਇਹ ਮਸ਼ੀਨ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੇ ਡਾ. ਏ.ਪੀ. ਸਿੰਘ ਨੂੰ ਸੌਂਪ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਤੇ ਨਿਰਮਲ ਸਿੰਘ, ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਵਧੀਕ ਸਕੱਤਰ ਰੂਪ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤੇ ਕੁਲਦੀਪ ਸਿੰਘ ਬਾਵਾ, ਪੱਤਰ ਵਿਹਾਰ ਕੋਰਸ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਸਾਬਰ, ਰਾਮ ਸਿੰਘ, ਗੁਰਬਚਨ ਸਿੰਘ, ਦਲਬੀਰ ਸਿੰਘ, ਜਸਵਿੰਦਰ ਸਿੰਘ ਤੇ ਅੰਮ੍ਰਿਤਪਾਲ ਸਿੰਘ, ਪ੍ਰਮਜੀਤ ਸਿੰਘ ਸਰੋਆ, ਸੁਖਵਿੰਦਰ ਸਿੰਘ ਨਡਾਲੋਂ, ਅਮਰਜੀਤ ਕੌਰ, ਰਾਜਬੀਰ ਸਿੰਘ, ਗੁਲਬੀਰ ਸਿੰਘ,ਜਸਲੀਨ ਕੌਰ, ਅਰਜਨ ਸਿੰਘ ਤੇ ਨਵਜੋਤ ਕੌਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All