ਸਕੂਲ ’ਚ ਸਪੋਰਟਸ ਮੀਟ ਕਰਵਾਈ

ਸੰਸਥਾ ਦੇ ਡਾਇਰੈਕਟਰ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ| -ਫੋਟੋ: ਗੁਰਬਖਸ਼ਪੁਰੀ

ਤਰਨ ਤਾਰਨ: ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਸਕੂਲ, ਰਾਣੀਵਲਾਹ ਦੀ ਅੱਜ ਸੰਪੰਨ ਹੋਈ ਦੋ-ਰੋਜ਼ਾ 15ਵੀਂ ਸਪੋਰਟਸ ਮੀਟ ਵਿੱਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ 201 ਅੰਕ ਹਾਸਲ ਕਰ ਕੇ ਪਹਿਲੇ ਸਥਾਨ ’ਤੇ ਰਿਹਾ| ਇਸ ਮੁਕਾਬਲੇ ਵਿੱਚ 138 ਅੰਕ ਹਾਸਲ ਕਰ ਕੇ ਸਾਹਿਬਜ਼ਾਦਾ ਜ਼ੋਰਾਵਰ ਹਾਊਸ ਦੂਸਰੇ ਅਤੇ 132 ਅੰਕਾਂ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਤੀਸਰੇ ਸਥਾਨ ’ਤੇ ਰਿਹਾ| ਸੰਸਥਾ ਦੇ ਐਜੂਕੇਸ਼ਨ ਡਾਇਰੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਇਸ ਮੀਟ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ 100, 200 ਅਤੇ 400 ਮੀਟਰ ਦੌੜ ਤੋਂ ਇਲਾਵਾ ਰਿਲੇਅ ਦੌੜ, ਡਿਸਕਸ ਥਰੋਅ, ਜੈਵਲਿਨ ਥਰੋਅ, ਗੋਲਾ ਸੁੱਟਣ ਤੇ ਰੱਸਾਕਸ਼ੀ ਆਦਿ ਦੇ ਮੁਕਾਬਲੇ ਕਰਵਾਏ ਗਏ| ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਸੰਸਥਾ ਦੇ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ ਵੱਲੋਂ ਕੀਤੀ ਗਈ| ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਪ੍ਰੇਰਣਾ ਦਿੱਤੀ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All