ਸਟੋਕਸ ਨੇ ਫਿਰ ਨਿਊਜ਼ੀਲੈਂਡ ਨੂੰ ਵਖ਼ਤ ਪਾਇਆ

ਮਾਊਂਟ ਮੋਨਗਨੁਈ, 21 ਨਵੰਬਰ ਵਿਸ਼ਵ ਕੱਪ ਵਿੱਚ ਇੰਗਲੈਂਡ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲਾ ਬੈਨ ਸਟੋਕਸ ਨੇ ਇੱਕ ਵਾਰ ਫਿਰ ਨਿਊਜ਼ੀਲੈਂਡ ਦੀ ਸਿਰਦਰਦੀ ਬਣ ਗਿਆ, ਜਿਸ ਨੇ ਮਹਿਮਾਨ ਟੀਮ ਨੂੰ ਪਹਿਲੇ ਟੈਸਟ ਵਿੱਚ ਸ਼ੁਰੂਆਤੀ ਝਟਿਕਆਂ ਤੋਂ ਉਭਾਰਿਆ। ਨਿਊਜ਼ੀਲੈਂਡ ਵਿੱਚ ਪੈਦਾ ਹੋਇਆ ਸਟੋਕਸ ਚਾਹ ਤੋਂ ਪਹਿਲਾਂ ਕ੍ਰੀਜ਼ ’ਤੇ ਆਇਆ ਸੀ, ਜਦੋਂ ਇੰਗਲੈਂਡ ਨੇ ਤਿੰਨ ਵਿਕਟਾਂ 120 ਦੌੜਾਂ ਦੇ ਸਕੋਰ ’ਤੇ ਗੁਆ ਲਈਆਂ ਸਨ। ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ’ਤੇ ਹਾਲਾਂਕਿ ਇੰਗਲੈਂਡ ਦਾ ਸਕੋਰ ਚਾਰ ਵਿਕਟਾਂ ’ਤੇ 241 ਦੌੜਾਂ ਸੀ। ਸਟੋਕਸ 67 ਦੌੜਾਂ ਬਣਾ ਕੇ ਖੇਡ ਰਿਹਾ ਹੈ। ਜੁਲਾਈ ਵਿੱਚ ਵਿਸ਼ਵ ਕੱਪ ਫਾਈਨਲ ਵਿੱਚ ਬਾਊਂਡਰੀ ਦੀ ਗਿਣਤੀ ਦੇ ਆਧਾਰ ’ਤੇ ਇੰਗਲੈਂਡ ਨੂੰ ਨਿਊਜ਼ੀਲੈਂਡ ਖ਼ਿਲਾਫ਼ ਜੇਤੂ ਐਲਾਨਿਆ ਗਿਆ ਸੀ, ਜਿਸ ਵਿੱਚ ਸਟੋਕਸ ਦੀ ਪਾਰੀ ਦੀ ਫ਼ੈਸਲਾਕੁਨ ਭੂਮਿਕਾ ਸੀ। ਰੋਸ ਟੇਲਰ ਹੱਥੋਂ ਕੈਚ ਛੁੱਟਣ ਕਾਰਨ ਸਟੋਕਸ ਨੂੰ ਜੀਵਨਦਾਨ ਵੀ ਮਿਲਿਆ। ਸਟੋਕਸ ਅਤੇ ਜੋਅ ਡੇਨਲੀ (74 ਦੌੜਾਂ) ਨੇ ਚੌਥੀ ਵਿਕਟ ਲਈ 83 ਦੌੜਾਂ ਬਣਾਈਆਂ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਉਪ ਮੁੱਖ ਮੰਤਰੀ ਨੇ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕੀਤਾ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਸ਼ਹਿਰ

View All