ਸਰਕਾਰੀ ਸਕੂਲਾਂ ਵਿਚ ਸੁਧਾਰ ਲਈ ਹੋਣ ਵੱਡੇ ਉਪਰਾਲੇ : The Tribune India

ਸਰਕਾਰੀ ਸਕੂਲਾਂ ਵਿਚ ਸੁਧਾਰ ਲਈ ਹੋਣ ਵੱਡੇ ਉਪਰਾਲੇ

ਸਰਕਾਰੀ ਸਕੂਲਾਂ ਵਿਚ ਸੁਧਾਰ ਲਈ ਹੋਣ ਵੱਡੇ ਉਪਰਾਲੇ

10401736CD _L_KARACHI_SINDH_SUMMERVACATION_SCHOOLS_COLLEGES_8_1_2015_192891_Lਚੰਦ ਸਿੰਘ ਬੰਗੜ ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿਭਾਗ ਰਾਹੀਂ ਪੰਜਾਬ ਦੇ 10 ਤੋ 20 ਤੱਕ ਵਿਦਿਆਰਥੀਆਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਕੇ ਨੇੜਲੇ ਸਕੂਲਾਂ ਵਿੱਚ ਰਲੇਵਾਂ ਕਰਨ ਦਾ ਫ਼ੈਸਲਾ ਜਿੱਥੇ ਸਰਕਾਰ ਦੀ ਮੁੱਢਲੀ ਸਿੱਖਿਆਂ ਪ੍ਰਤੀ ਗੈਰ-ਸੰਜੀਦਗੀ ਨੂੰ ਬਿਆਨ ਕਰਦਾ ਹੈ, ਉੱਥੇ ਸਮੁੱਚੀ ਸਿੱਖਿਆ ਨੀਤੀ ਉੱਤੇ ਸਵਾਲ ਵੀ ਖੜ੍ਹੇ ਕਰਦਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਲਗਪਗ ਇੱਕ ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲ ਬੰਦ ਹੋ ਜਾਣਗੇ ਜਦੋਂਕਿ 1600 ਤੋਂ ਵੱਧ ਪ੍ਰਾਇਮਰੀ ਸਕੂਲਾਂ ਵਿੱਚ ਕੋਈ ਵੀ ਅਧਿਆਪਕ ਨਾ ਹੋਣ ਕਾਰਨ ਉਹ ਪਹਿਲਾਂ ਹੀ ਬੰਦ ਹਾਲਤ ਵਿੱਚ ਹਨ। ਸਿੱਖਿਆ ਵਿਭਾਗ ਵੱਲੋਂ ਦਲੀਲ ਦਿੱਤੀ ਜਾ ਰਹੀ ਹੈ ਕਿ ਸਕੂਲ ਬੰਦ ਕਰ ਕੇ ਅਧਿਆਪਕਾਂ ਦੀ ਘਾਟ ਪੂਰੀ ਹੋ ਜਾਵੇਗੀ ਅਤੇ ਪੜ੍ਹਾਈ ਦਾ ਮਿਆਰ ਹੋਰ ਉੱਚਾ ਹੋ ਜਾਵੇਗਾ। ਇਸ ਦਲੀਲ ਦੀ ਦਰੁਸਤਗੀ ਦੀ ਪੁਣ-ਛਾਣ ਕੀਤੇ ਜਾਣ ਦੀ ਲੋੜ ਹੈ। ਸਰਕਾਰ ਨੇ ਸਕੂਲ ਬੰਦ ਹੋਣ ਦਾ ਫ਼ੈਸਲਾ ਬੱਚਿਆਂ ਦੀ ਘੱਟ ਗਿਣਤੀ ਨੂੰ ਆਧਾਰ ਬਣਾ ਕੇ ਲਿਆ ਹੈ ਪਰ ਅਜਿਹਾ ਕਰਦਿਆਂ ਸਰਕਾਰੀ ਸਕੂਲਾਂ ਵਿੱਚੋਂ ਬੱਚਿਆਂ ਦੀ ਗਿਣਤੀ ਘਟਣ ਦੇ ਕਾਰਨਾਂ ਨੂੰ ਜਾਨਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟਣ ਦਾ ਕਾਰਨ ਇਨ੍ਹਾਂ ਵਿੱਚ ਲੋੜੀਂਦੀਆਂ ਘਾਟਾਂ ਦੇ ਨਾਲ-ਨਾਲ ਸਰਕਾਰ ਵੱਲੋਂ ਥਾਂ-ਥਾਂ ਖੁੱਲ੍ਹੇ ਦੁਕਾਨਨੁਮਾ ਸਕੂਲਾਂ ਨੂੰ ਮਾਨਤਾ ਦੇ ਕੇ ਉਨ੍ਹਾਂ ਵੱਲੋਂ ਲੋਕਾਂ ਨੂੰ ਲੁੱਟਣ ਦੀ ਆਗਿਆ ਦੇਣਾ ਹੈ। ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਨੂੰ ਗ਼ੈਰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣਾ ਮਾਪਿਆਂ ਦੀ ਮਜਬੂਰੀ ਬਣ ਗਿਆ ਹੈ। ਪਰ ਸਰਕਾਰ ਇਸ ਬਹਾਨੇ ਸਕੂਲਾਂ ਨੂੰ ਬੰਦ ਕਰਨ ਦੇ ਰਾਹ ਪੈ ਗਈ ਹੈ ਜਦੋਂਕਿ ਲੋੜ ਗ਼ੈਰ ਸਰਕਾਰੀ ਸਕੂਲੀ ਤੰਤਰ ਨੂੰ ਸੀਮਤ ਬਣਾਉਣ ਦੀ ਸੀ। ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰੀ ਪ੍ਰਇਮਰੀ ਸਕੂਲਾਂ ਵਿੱਚ ਲੋੜੀਂਦੇ ਅਧਿਆਪਕ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾ ਕੇ ਮੁੱਢਲੀ ਸਿੱਖਿਆ ਦੇ ਢਾਂਚੇ ਨੂੰ ਮਜਬੂਤ ਕਰੇ ਤਾਂ ਜੋ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖ਼ਲ ਕਰਾਉਣ। ਗ਼ਲਤ ਨੀਤੀਆਂ ਕਾਰਨ ਸਰਕਾਰੀ ਸਕੂਲਾਂ ਵਿੱਚੋਂ ਬੱਚਿਆਂ ਦੀ ਗਿਣਤੀ ਘਟਣ ਦੀ ਸਜ਼ਾ ਆਮ ਲੋਕਾਂ ਨੂੰ ਸਕੂਲ ਬੰਦ ਕਰਨ ਦੇ ਰੂਪ ਵਿੱਚ ਦੇਣ ਨੂੰ ਦਰੁਸਤ ਨਹੀਂ ਕਿਹਾ ਜਾ ਸਕਦਾ, ਕਿਉਂਕਿ ਇਸ ਨਾਲ ਗ਼ਰੀਬ ਲੋਕਾਂ ਦੇ ਬੱਚੇ ਮੁੱਢਲੀ ਪੜ੍ਹਾਈ ਤੋਂ ਵਾਂਝੇ ਹੋ ਜਾਣਗੇ। ਜੇਕਰ ਬੱਚੇ ਅਨਪੜ੍ਹ ਹੋਣਗੇ ਤਾਂ ਉਹ ਗ਼ਲਤ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸਦੇ ਹੋਏ ਗੁੰਡਾਗਰਦੀ ਵਰਗੇ ਕੰਮਾਂ ਵੱਲ ਧਿਆਨ ਦੇਣਗੇ। ਇਸ ਤੋਂ ਇਲਾਵਾ ਬੱਚਿਆਂ ਦੇ ਅਨਪੜ੍ਹ ਰਹਿਣ ਕਾਰਨ ਉਹ ‘ਦਿਹਾੜੀ’ ਕਰਨ ਵਾਲਿਆਂ ਵਿੱਚ ਹੀ ਸ਼ਾਮਲ ਹੋਣਗੇ। ਇਹ ਬਹੁਤ ਚਿੰਤਾ ਅਤੇ ਸੋਚਣ ਵਾਲਾ ਵਰਤਾਰਾ ਹੈ ਕਿ ਕਈ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਰੋਜ਼ਾਨਾ ਦਿੱਤਾ ਜਾਂਦਾ ਕੰਮ ਅਧਿਆਪਕ ਚੈੱਕ ਵੀ ਨਹੀਂ ਕਰਦੇ। ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਵੱਲ ਧਿਆਨ ਨਹੀਂ ਕੀਤਾ ਜਾਂਦਾ। ਪੜ੍ਹਾਈ ਦਾ ਸ਼ੈਸ਼ਨ ਪੂਰਾ ਹੋਣ ਵਾਲਾ ਹੈ ਪਰ ਅਜੇ ਤੱਕ ਲੋੜੀਂਦੀਆਂ ਕਿਤਾਬਾਂ ਹੀ ਬੱਚਿਆਂ ਨਹੀਂ ਪੁੱਜੀਆਂ। ਪਿਛਲੇ ਮਹੀਨੇ ਕੁਝ ਕਿਤਾਬਾਂ ਦਿੱਤੀਆਂ ਗਈਆਂ ਹਨ। ਸਿੱਖਿਆ ਦੇ ਸਰਕਾਰੀ ਤੌਰ ’ਤੇ ਡਿੱਗ ਰਹੇ ਮਿਆਰ ਸੰਬੰਧੀ ਜਿੱਥੇ ਸਰਕਾਰਾਂ ਨੂੰ ਗੰਭੀਰ ਹੋਣ ਦੀ ਜ਼ਰੂਰਤ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਲੋੜ ਹੈ। ਅਧਿਆਪਕ ਵੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਸੰਪਰਕ: 94630-19627

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All