ਸਰਕਾਰੀ ਸਹੂਲਤਾਂ ਲੈਂਦੇ ਪਰਵਾਸੀਆਂ ਨੂੰ ਨਹੀਂ ਮਿਲੇਗਾ ਅਮਰੀਕੀ ਗਰੀਨ ਕਾਰਡ

ਵਾਸ਼ਿੰਗਟਨ, 12 ਅਗਸਤ ਅਮਰੀਕਾ ਵਿੱਚ ਵਸਦੇ ਕਾਨੂੰਨੀ ਪਰਵਾਸੀਆਂ ਦਾ ਨਾਗਰਿਕ ਬਣਨਾ ਵਧੇਰੇ ਮੁਸ਼ਕਿਲ ਕਰਦਿਆਂ ਟਰੰਪ ਪ੍ਰਸ਼ਾਸਨ ਨੇ ਅੱਜ ਕਿਹਾ ਕਿ ਫੂਡ ਸਟੈਂਪ ਜਾਂ ਰਿਹਾਇਸ਼ੀ ਮਦਦ ਜਿਹੀਆਂ ਸਹੂਲਤਾਂ ਲੈ ਰਹੇ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ ਜਾ ਸਕਦਾ ਹੈ। ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੇਂ ਕਾਨੂੰਨ ਅਨੁਸਾਰ ਅਜਿਹੇ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ ਜਾਵੇਗਾ, ਜੋ ਕੌਂਸਲਰ ਅਧਿਕਾਰੀ ਨੂੰ ਇਹ ਭਰੋਸਾ ਦਿਵਾਉਣ ਵਿੱਚ ਨਾਕਾਮ ਰਹਿਣਗੇ ਕਿ ਉਹ ਅਮਰੀਕਾ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਕਦੇ ਵੀ ਵਰਤੋਂ ਨਹੀਂ ਕਰਨਗੇ। ਵ੍ਹਾਈਟ ਹਾਊਸ ਮੁਤਾਬਕ ਇਹ ਯਕੀਨੀ ਬਣਾਇਆ ਜਾਵੇਗਾ ਕਿ ਜੇਕਰ ਕੋਈ ਬਾਹਰੀ ਵਿਅਕਤੀ ਅਮਰੀਕਾ ਵਿੱਚ ਦਾਖ਼ਲ ਹੋਣਾ ਚਾਹੁੰਦਾ ਹੈ ਤਾਂ ਉਹ ਆਪਣੀ ਮਾਲੀ ਮਦਦ ਆਪ ਕਰਨ ਦੇ ਸਮਰੱਥ ਅਤੇ ਜਨਤਕ ਸਹੂਲਤਾਂ ’ਤੇ ਨਿਰਭਰ ਨਾ ਹੋਵੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All