ਸਰਕਾਰ ਸਰਬ-ਪਾਰਟੀ ਮੀਟਿੰਗ ਸੱਦੇਗੀ

ਅਗਰਤਲਾ, 14 ਅਪਰੈਲ ਕੇਂਦਰੀ ਮੰਤਰੀ ਵੀ. ਨਾਰਾਇਣਸਾਮੀ ਨੇ ਮੰਗਲਵਾਰ ਨੂੰ ਕਿਹਾ ਕਿ ਮਹਿਲਾ ਰਾਖਵਾਂਕਰਨ ਬਿੱਲ ਉਤੇ ਸਰਬਸੰਮਤੀ ਕਾਇਮ ਕਰਨ ਲਈ ਕੇਂਦਰ ਸਰਕਾਰ ਇਸ ਹਫਤੇ ਸਰਬ-ਪਾਰਟੀ ਮੀਟਿੰਗ ਸੱਦੇਗੀ। ਪਾਰਲੀਮਾਨੀ ਮਾਮਲਿਆਂ ਬਾਰੇ ਉਪ ਮੰਤਰੀ ਨਾਰਾਇਣਸਾਮੀ ਨੇ ਦੱਸਿਆ ਕਿ ਸਰਕਾਰ ਲੋਕ ਸਭਾ ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ ਇਕ ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਕਰਨ ਲਈ ਦ੍ਰਿੜ੍ਹ ਹੈ। ਇਹ ਬਿੱਲ ਸੰਸਦ ਦੇ ਇਸ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ 5 ਅਪਰੈਲ ਨੂੰ ਸੱਦੀ ਗਈ ਸਰਬ-ਪਾਰਟੀ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੇ ਕੀਤੀ ਸੀ, ਪਰ ਕੁਝ ਪਾਰਟੀਆਂ ਨੇ ਬਿੱਲ ਬਾਰੇ ਆਪਣੀ ਵੱਖਰੀ ਰਾਇ ਦਿੱਤੀ।  ਬਜਟ ਸੈਸ਼ਨ 15 ਅਪਰੈਲ ਨੂੰ ਦੁਬਾਰਾ ਸ਼ੁਰੂ ਹੋਵੇਗਾ।

-ਪੀ.ਟੀ.ਆਈ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਅਫ਼ਗਾਨਿਸਤਾਨ ’ਚ ਜੇਲ੍ਹ ’ਤੇ ਹਮਲਾ, 29 ਹਲਾਕ

ਅਫ਼ਗਾਨਿਸਤਾਨ ’ਚ ਜੇਲ੍ਹ ’ਤੇ ਹਮਲਾ, 29 ਹਲਾਕ

ਇਸਲਾਮਿਕ ਸਟੇਟ ਦੇ ਜਹਾਦੀਆਂ ਨੇ ਹਮਲੇ ਦੀ ਜ਼ਿੰਮੇਵਾਰੀ ਲਈ