ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਕਵੀਸ਼ਰ ਦਰਬਾਰ

ਪੱਤਰ ਪ੍ਰੇਰਕ ਕਾਦੀਆਂ, 8 ਅਪਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਉਪਰਾਲੇ ਨਾਲ ਤੇ ਕਾਦੀਆਂ ਦੀ ਸੰਗਤ ਦੇ ਸਹਿਯੋਗ ਨਾਲ ਕਸਬਾ ਕਾਦੀਆਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਢਾਡੀ ਤੇ ਕਵੀਸ਼ਰ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਮਹਾਨ ਢਾਡੀ ਭਾਈ ਤਰਸੇਮ ਸਿੰਘ ਦਰਦੀ, ਬੀਬੀ ਮਨਿੰਦਰਜੀਤ ਕੌਰ ਮਾਲੇਰਕੋਟਲਾ ਵਾਲਿਆਂ ਦੇ ਜਥੇ ਤੋਂ ਇਲਾਵਾ ਭਾਈ ਸੁਰਜੀਤ ਸਿੰਘ ਜਲੰਧਰ ਵਾਲੇ ਅਤੇ ਪ੍ਰਸਿੱਧ ਕਵੀਸ਼ਰ ਪ੍ਰਿੰਸੀਪਲ ਚੰਨਣ ਸਿੰਘ ਹਰਗੋਬਿੰਦਪੁਰੀ ਦੇ ਜਥਿਆਂ ਨੇ ਆਪਣੀਆਂ ਵਾਰਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਸੁਣਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਸ਼ਮੀਰ ਸਿੰਘ ਬਰਿਆਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਜੋਧਿਆਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਅਕਾਲੀ ਆਗੂ ਜਰਨੈਲ ਸਿੰਘ ਮਾਹਲ, ਕਰਤਾਰ ਸਿੰਘ ਬਾਜਵਾ, ਬਾਬਾ ਦੀਪਕ ਨਾਚਾ, ਤ੍ਰਿਲੋਕ ਸਿੰਘ ਰਜ਼ਾਦਾ, ਦਵਿੰਦਰ ਸਿੰਘ ਭਾਣੀਆਂ, ਕਮਲ ਜੋਤੀ, ਅਮਰਜੀਤ ਸਿੰਘ ਪੱਪੂ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All