ਸਰੋਵਰ ਵਿਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 19 ਅਗਸਤ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਡੁੱਬਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖਤ ਬ੍ਰਹਮ ਮਹਿੰਦਰ ਸਿੰਘ (57) ਵਾਸੀ ਪਿੰਡ ਚੋਹੜਵਾਲੀ, ਆਦਮਪੁਰ (ਜਲੰਧਰ) ਵਜੋਂ ਹੋਈ ਹੈ। ਇਹ ਘਟਨਾ 18-19 ਅਗਸਤ ਦੀ ਦਰਮਿਆਨੀ ਰਾਤ ਲਗਭਗ ਡੇਢ ਵਜੇ ਵਾਪਰੀ। ਵੇਰਵਿਆਂ ਮੁਤਾਬਕ ਇਹ ਵਿਅਕਤੀ ਦੇਰ ਰਾਤ ਨੂੰ ਸਰੋਵਰ ਵਿਚ ਇਸ਼ਨਾਨ ਕਰਨ ਲਈ ਗਿਆ ਸੀ ਪਰ ਉਹ ਸਰੋਵਰ ਵਿਚ ਸੁਰੱਖਿਆ ਵਜੋਂ ਲੱਗੇ ਜੰਗਲਿਆਂ ਤੋਂ ਅਗਾਂਹ ਚਲਾ ਗਿਆ ਅਤੇ ਡੁੱਬ ਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਹੋਰ ਕਰਮਚਾਰੀਆਂ ਨੇ ਉਸ ਨੂੰ ਸਰੋਵਰ ਵਿਚੋਂ ਬਾਹਰ ਕੱਢਿਆ। ਉਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਬ੍ਰਹਮ ਮਹਿੰਦਰ ਸਿੰਘ ਦੀਆਂ ਦੋ ਬੇਟੀਆਂ ਅਤੇ ਪਤਨੀ ਵਿਦੇਸ਼ ਵਿਚ ਹੈ। ਪਿੰਡ ਵਿਚ ਉਸ ਨੂੰ ਲੋਕ ਡਾਕਟਰ ਵਜੋਂ ਜਾਣਦੇ ਸਨ। ਸ਼ਨਾਖਤ ਹੋਣ ਮਗਰੋਂ ਉਸ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ ਗਿਆ। ਇਸ ਦੌਰਾਨ ਗਲਿਆਰਾ ਪੁਲੀਸ ਚੌਕੀ ਵਾਲਿਆਂ ਨੇ ਧਾਰਾ 174 ਹੇਠ ਕਾਰਵਾਈ ਕੀਤੀ ਹੈ। ਇਹ ਵੀ ਚਰਚਾ ਹੈ ਕਿ ਇਸ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All