ਸ਼ਹੀਦ ਨਾਇਕ ਸੌਦਾਗਰ ਸਿੰਘ ਯਾਦਗਾਰੀ ਕਬੱਡੀ ਕੱਪ ’ਤੇ ਭਗਵਾਨਪੁਰ ਕਲੱਬ ਦਾ ਕਬਜ਼ਾ

ਜੇਤੂ ਅਤੇ ਉਪ ਜੇਤੂ ਟੀਮਾਂ ਨਾਲ ਮੁੱਖ ਮਹਿਮਾਨ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ।

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 3 ਦਸੰਬਰ ਬੇਟ ਖੇਤਰ ਦੇ ਪਿੰਡ ਫੇਰੋਚੇਚੀ ਵਿੱਚ ਸ਼ਹੀਦ ਨਾਇਕ ਸੌਦਾਗਰ ਸਿੰਘ ਦੀ ਯਾਦ ਵਿੱਚ 13ਵਾਂ ਕਬੱਡੀ ਕੱਪ ਬੀਤੀ ਦੇਰ ਰਾਤ ਸਮਾਪਤ ਹੋਇਆ। ਇਸ ਕਬੱਡੀ ਕੱਪ ਵਿੱਚ ਪੰਜਾਬ ਭਰ ਦੇ ਕਬੱਡੀ ਕਲੱਬਾਂ ਤੋਂ ਇਲਾਵਾ ਵੱਖ-ਵੱਖ ਵਰਗਾਂ ਵਿੱਚ 50 ਤੋਂ ਵੱਧ ਪੰਚਾਇਤੀ ਕਬੱਡੀ ਟੀਮਾਂ ਨੇ ਭਾਗ ਲਿਆ। ਕੱਪ ਦੇ ਮੁੱਖ ਪ੍ਰਬੰਧਕ ਜਸਬੀਰ ਸਿੰਘ ਬਾਜਵਾ ਅਤੇ ਸਕੱਤਰ ਗੁਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਗੋਲਡਨ ਯੂਥ ਕਲੱਬ, ਫੇਰੋਚੇਚੀ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਹੈ। ਕਬੱਡੀ ਦੇ ਹੋਏ ਓਪਨ ਮੁਕਾਬਲਿਆਂ ਵਿੱਚ ਭਗਵਾਨਪੁਰ ਕਲੱਬ ਨੇ ਜੋਬਨ ਕਲੱਬ ਯੂਐਸਏ ਨੂੰ ਹਰਾ ਕੇ ਕੱਪ ਤੇ ਕਬਜ਼ਾ ਕੀਤਾ ਹੈ। 60 ਕਿੱਲੋ ਭਾਰ ਵਰਗ ਦੇ ਮੁਕਾਬਲਿਆਂ ਵਿੱਚ ਗੋਲਡ ਕਲੱਬ ਫੇਰੋਚੇਚੀ ਵੱਲੋਂ ਚੋਹਲਾ ਸਾਹਿਬ ਕਲੱਬ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ 53 ਕਿੱਲੋ ਭਾਰ ਵਰਗ ਵਿੱਚ ਮੰਦਰਾਂਵਾਲਾ ਕਬੱਡੀ ਕਲੱਬ ਨੇ ਗੋਲਡ ਯੂਥ ਕਲੱਬ ਫੇਰੋਚੇਚੀ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਓਪਨ ਮੁਕਾਬਲੇ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਭਗਵਾਨਪੁਰ ਕਲੱਬ ਨੂੰ 51 ਹਜ਼ਾਰ ਰੁਪਏ ਨਕਦ ਇਨਾਮ ਤੇ ਟਰਾਫੀ ਅਤੇ ਦੂਸਰੇ ਸਥਾਨ ’ਤੇ ਰਹਿਣ ਵਾਲੀ ਜੋਬਨ ਕਲੱਬ ਯੂਐੱਸਏ ਨੂੰ 41 ਹਾਜ਼ਰ ਰੁਪਏ ਨਕਦ ਅਤੇ ਟਰਾਫੀ ਭੇਟ ਕੀਤੀ ਗਈ। 60 ਕਿੱਲੋ ਭਾਰ ਵਰਗ ਵਿੱਚ ਜੇਤੂ ਟੀਮ ਨੂੰ 15 ਹਜ਼ਾਰ ਅਤੇ ਉਪ ਜੇਤੂ ਟੀਮ ਨੂੰ 12 ਹਜ਼ਾਰ ਰੁਪਏ ਦੇ ਇਨਾਮ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਸ਼ਹੀਦ ਦੀ ਪਤਨੀ ਸੁਰਜੀਤ ਕੌਰ ਅਤੇ ਕਲੱਬ ਪ੍ਰਧਾਨ ਨੇ ਜੇਤੂ ਖਿਡਾਰੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਨਕਦ ਰਾਸ਼ੀ ਭੇਟ ਕਰਕੇ ਸਨਮਾਨਿਤ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All