ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ

ਬੂਟਾ ਸਿੰਘ ਰੋਮਾਣਾ ਤੇ ਡਾ. ਅਜਮੇਰ ਸਿੰਘ ਢੱਟ* ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਾਰਾ ਸਾਲ ਪਿਆਜ਼ ਦੀ ਪੂਰਤੀ ਲਈ ਹਾੜ੍ਹੀ ਅਤੇ ਸਾਉਣੀ ਦੇ ਮੌਸਮ ਵਿੱਚ ਪਿਆਜ਼ ਦੀ ਕਾਸ਼ਤ ਦੀ ਸਿਫ਼ਾਰਸ਼ ਕੀਤੀ ਗਈ ਹੈ। ਹਾੜ੍ਹੀ ਦੇ ਪਿਆਜ਼ ਦੀ ਪੰਜਾਬ ਵਿੱਚ ਜ਼ਿਆਦਾਤਰ ਕਾਸ਼ਤ (ਜਨਵਰੀ-ਅਪਰੈਲ) ਹੀ ਕੀਤੀ ਜਾਂਦੀ ਹੈ, ਪਰ ਸਾਰਾ ਸਾਲ ਇਸ ਦੀ ਖ਼ਪਤ ਨੂੰ ਪੂਰਾ ਕਰਨ ਲਈ ਸਾਉਣੀ ਦੇ ਪਿਆਜ਼ ਦੀ ਕਾਸ਼ਤ ਨੂੰ ਵੀ ਸਿਫ਼ਾਰਸ਼ ਕੀਤਾ ਗਿਆ ਹੈ। ਸਾਉਣੀ ਦੇ ਪਿਆਜ਼ ਦੀ ਕਾਸ਼ਤ ਅਗਸਤ-ਨਵੰਬਰ ਵਿੱਚ ਕੀਤੀ ਜਾਂਦੀ ਹੈ। ਇਸ ਸਮੇਂ ਜ਼ਿਆਦਾ ਗਰਮੀ ਤੇ ਬਰਸਾਤ ਕਾਰਨ ਕਾਸ਼ਤ ਸਬੰਧੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਮੌਸਮ, ਜ਼ਮੀਨ ਦੀ ਬਣਤਰ ਅਤੇ ਕਿਸਮਾਂ: ਪਿਆਜ਼ ਦੀ ਕਾਸਤ ਲਈ ਅਨੁਕੂਲ ਵਾਤਾਵਰਨ ਜਿਹੜਾ ਕਿ ਬਹੁਤਾ ਗਰਮ ਜਾਂ ਠੰਢਾ ਅਤੇ ਜ਼ਿਆਦਾ ਵਰਖਾਂ ਵਾਲਾ ਨਾ ਹੋਵੇ, ਢੁੱਕਵਾਂ ਹੈ। ਇਸ ਦੇ ਫ਼ਸਲੀ ਵਾਧੇ ਲਈ 13-21 ਡਿਗਰੀ ਅਤੇ ਗੰਢੇ ਬਣਨ ਲਈ 15-25 ਡਿਗਰੀ ਸੈਲਸੀਅਸ ਤਾਪਮਾਨ ਦੀ ਜ਼ਰੂਰਤ ਹੈ। ਇਸ ਨੂੰ ਡੂੰਘੀ ਭੁਰਭੁਰੀ ਅਤੇ ਚੰਗੇ ਨਿਕਾਸ ਵਾਲੀ ਮੈਰਾ ਜ਼ਮੀਨ ਜਿਸ ਵਿੱਚ ਮੱਲੜ੍ਹ ਕਾਫ਼ੀ ਮਾਤਰਾ ਵਿੱਚ ਹੋਵੇ ਤੇ ਬਿਮਾਰੀਆਂ ਅਤੇ ਨਦੀਨਾਂ ਤੋਂ ਰਹਿਤ ਹੋਵੇ, ਇਸ ਦੀ ਕਾਸ਼ਤ ਲਈ ਬਹੁਤ ਢੁੱਕਵੀਂ ਹੈ। ਇਸ ਦੇ ਪੌਦਿਆ ਅਤੇ ਗੰਢਿਆਂ ਦੇ ਚੰਗੇ ਵਾਧੇ ਲਈ ਖਾਰੀ ਅੰਗ 5.8-6.8 ਹੋਣਾ ਚਾਹੀਦਾ ਹੈ। ਸਾਉਣੀ ਦੇ ਪਿਆਜ਼ ਲਈ ਅਗੇਤੀਆਂ ਪੱਕਣ ਅਤੇ ਚੰਗੇ ਆਕਾਰ ਦੇ ਗੰਢੇ ਵਾਲੀਆਂ ਕਿਸਮਾਂ ਹੀ ਢੁੱਕਵੀਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਸਾਉਣੀ ਵਿੱਚ ਸੁਧਰੀ ਉੱਨਤ ਕਿਸਮ ਐਗਰੀਫੋਂਡ ਡਾਰਕ ਰੈਡ (ਏ.ਡੀ.ਆਰ.) ਸਿਫ਼ਾਰਸ਼ ਕੀਤੀ ਹੈ। ਇਹ ਕਿਸਮ ਫ਼ਸਲ ਸਾਉਣੀ ਦੀ ਫ਼ਸਲ ਲਈ ਢੁੱਕਵੀਂ ਹੈ। ਇਸ ਦਾ ਔਸਤ ਝਾੜ 120 ਕੁਇੰਟਲ ਪ੍ਰਤੀ ਏਕੜ ਹੈ। ਬੀਜ ਦੀ ਮਾਤਰਾ ਤੇ ਪਨੀਰੀ: ਸਾਉਣੀ ਦੇ ਪਿਆਜ਼ ਦੀ ਪੈਦਾਵਾਰ ਪਨੀਰੀ ਜਾਂ ਗੰਢੀਆਂ ਦੁਆਰਾ ਕੀਤੀ ਜਾਂਦੀ ਹੈ। ਇਸ ਮਕਸਦ ਲਈ ਬੀਜ ਭਰੋਸੇਯੋਗ ਥਾਵਾਂ ਤੋਂ ਹੀ ਖ਼ਰੀਦਣਾ ਚਾਹੀਦਾ ਹੈ ਅਤੇ ਇਸ ਦੀ ਉੱਗਣ ਸ਼ਕਤੀ 85 ਫ਼ੀਸਦੀ ਤੋਂ ਘੱਟ ਨਹੀਂ ਹੋਣੀ ਚਾਹੀਂਦੀ। ਇੱਕ ਏਕੜ ਦੀ ਪਨੀਰੀ ਤਿਆਰ ਕਰਨ ਲਈ 8 ਤੋਂ 10 ਮਰਲੇ ਰਕਬੇ ਦੀ ਜ਼ਰੂਰਤ ਪੈਂਦੀ ਹੈ। ਪਨੀਰੀ ਬੀਜਣ ਵਾਲੀ ਜਗ੍ਹਾ ਵਿੱਚ ਤਿਆਰੀ ਤੋਂ ਪਹਿਲਾ 10 ਤੋਂ 12 ਕੁਇੰਟਲ ਚੰਗੀ ਤਰਾਂ ਗਲੀ-ਸੜੀ ਰੂੜੀ ਪਾਉ। ਬੀਜ਼ ਨੂੰ ਕੈਪਟਾਨ ਜਾਂ ਥੀਰਮ 3 ਗ੍ਰਾਮ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲੈਣਾ ਚਾਹੀਦਾ ਹੈ। ਬੀਜ ਨੂੰ 1 ਤੋਂ 2 ਸੈਂਟੀਮੀਟਰ ਡੂੰਘਾ ਅਤੇ 5 ਸੈਂਟੀਮੀਟਰ ਦੇ ਫਾਸਲੇ ਤੇ ਕਤਾਰਾਂ ਵਿੱਚ ਬੀਜੋ। ਬਿਜਾਈ ਚੰਗੀ ਵੱਤਰ ਵਿੱਚ ਕਰੋ। ਪਹਿਲੀ ਸਿੰਜਾਈ ਬਿਜਾਈ ਦੇ ਤੁਰੰਤ ਪਿਛੋਂ ਫੁਆਰੇ ਨਾਲ ਕਰੋ। ਪਨੀਰੀ ਦੀਆਂ ਕਿਆਰੀਆਂ ਨੂੰ ਦਿਨ ਵਿੱਚ ਸਵੇਰੇ ਅਤੇ ਸ਼ਾਮ ਦੋ ਵਾਰ ਪਾਣੀ ਦਿਉ। ਜਦੋਂ ਪੌਦੇ 2-3 ਪੱਤੇ ਕੱਢ ਲੈਣ ਤਾਂ ਇਸ ਉੱਪਰੋਂ ਛਾਂ-ਦਾਰ ਢਾਂਚਾ ਹਟਾ ਦੇਣਾ ਚਾਹੀਦਾ ਹੈ। ਕਾਸ਼ਤ ਸਬੰਧੀ ਸਿਫ਼ਾਰਸ਼ਾਂ: ਇਨ੍ਹਾਂ ਗੰਢੀਆਂ ਜਾਂ ਪਨੀਰੀ ਨੂੰ ਅਗਸਤ ਦੇ ਅੱਧ ਤੋਂ ਲੈ ਕੇ ਸਤੰਬਰ ਦੇ ਪਹਿਲੇ ਹਫ਼ਤੇ ਤੱਕ ਖੇਤ ਵਿੱਚ ਲਾ ਦਿਉ। ਫ਼ਸਲ ਨਵੰਬਰ ਦੇ ਅਖੀਰ ਵਿੱਚ ਤਿਆਰ ਹੋ ਜਾਵੇਗੀ। ਸਾਉਣੀ ਦੇ ਪਿਆਜ਼ ਨੂੰ 20 ਟਨ ਗਲੀ ਸੜੀ ਰੂੜੀ, 40 ਕਿਲੋ ਨਾਈਟ੍ਰੋਜਨ (90 ਕਿਲੋ ਯੂਰੀਆ), 20 ਕਿਲੋ ਫਾਸਫੋਰਸ (125 ਕਿਲੋ ਸੁਪਰਫਾਸਫੇਟ) ਅਤੇ 20 ਕਿਲੋੋ ਪੋਟਾਸ਼ (35 ਕਿਲੋ ਮਿਊਰੇਟ ਆਫ਼ ਪੋਟਸ਼) ਪ੍ਰਤੀ ਏਕੜ ਪਾਉ। ਚੰਗਾ ਝਾੜ ਲੈਣ ਲਈ ਕਤਾਰਾਂ ਵਿੱਚ 15 ਸੈਂਟੀਮੀਟਰ ਤੇ ਪੌਦਿਆਂ ਵਿਚਕਾਰ 7.5 ਸੈਂਟੀਮੀਟਰ ਦਾ ਅੰਤਰ ਰੱਖੋ। ਪਨੀਰੀ ਹਮੇਸ਼ਾਂ ਸ਼ਾਮ ਵੇਲੇ ਖੇਤ ਵਿੱਚ ਲਾਓ ਅਤੇ ਤੁਰੰਤ ਪਾਣੀ ਲਾ ਦਿਓ। ਬਾਅਦ ਵਿੱਚ ਪਾਣੀ ਲੋੜ ਅਨੁਸਾਰ ਲਾਓ ਅਤੇ ਖੇਤ ਵਿੱਚ ਪਾਣੀ ਜ਼ਿਆਦਾ ਸਮੇਂ ਲਈ ਨਹੀਂ ਖੜ੍ਹਨਾ ਚਾਹੀਦਾ। ਸਾਉਣੀ ਦੇ ਪਿਆਜ਼ ਨੂੰ ਪੱਟੜਿਆਂ (ਬੈਡਾਂ) ਉਪਰ ਲਾਉਣ ਨਾਲ ਆਕਾਰ ਵਿੱਚ ਸੁਧਾਰ ਹੁੰਦਾ ਹੈ। ਪਟੜਾ 60 ਸੈਂਟੀਮੀਟਰ ਚੌੜਾ ਅਤੇ 10 ਸੈਂਟੀਮੀਟਰ ਉੱਚਾ ਹੋਣਾ ਚਾਹੀਦਾ ਹੈ। ਨਦੀਨਾਂ ਦੀ ਰੋਕਥਾਮ ਲਈ 3-4 ਗੋਡੀਆਂ ਜ਼ਰੂਰੀ ਹਨ। ਪਹਿਲੀ ਗੋਡੀ ਪਨੀਰੀ ਲਾਉਣ ਤੋਂ 3-4 ਹਫ਼ਤੇ ਪਿੱਛੋਂ ਕਰੋ। ਬਾਕੀ ਗੋਡੀਆਂ 15 ਦਿਨਾਂ ਤੇ ਵਕਫ਼ੇ ’ਤੇ ਕਰਦੇ ਰਹੋ। ਨਦੀਨਾਂ ਦੀ ਰੋਕਥਾਮ ਨਦੀਨਨਾਸ਼ਕ ਦਵਾਈਆਂ ਨਾਲ ਵੀ ਕੀਤੀ ਜਾ ਸਕਦੀ ਹੈ। ਸਟੌਂਪ 30 ਈ.ਸੀ. (ਪੈਂਡੀਮੈਥਾਲੀਨ) 750 ਮਿਲੀਲਿਟਰ ਜਾਂ ਗੋਲ 23.5 ਈ.ਸੀ. (ਆਕਸੀਫਲੋਰਫਿਨ) 380 ਮਿਲੀਲਿਟਰ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ਼ ਕੇ ਗੰਢਿਆਂ ਦੀ ਪਨੀਰੀ ਲਾਉਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਛਿੜਕਾਅ ਕਰਨ ਅਤੇ 60-75 ਦਿਨਾਂ ਬਾਅਦ ਇਕ ਗੋਡੀ ਕਰਨ ਨਾਲ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਪੁਟਾਈ ਤੇ ਮੰਡੀਕਰਨ: ਸਾਉਣੀ ਦੇ ਪਿਆਜ਼ ਦੀ ਪੁਟਾਈ ਸਮੇਂ ਬਹੁਤ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ। ਇਸ ਰੁੱਤ ਦੇ ਪਿਆਜ਼ ਦੀ ਕਿਸਮ ਅੱਧ ਨਵੰਬਰ ਤੋਂ ਅੱਧ ਦਸੰਬਰ ਤੱਕ ਮੰਡੀਕਰਨਯੋਗ ਹੋ ਜਾਂਦੀ ਹੈ। ਇਨ੍ਹਾਂ ਮਹੀਨਿਆਂ ਵਿੱਚ ਠੰਢ ਪੈਣ ਕਾਰਨ ਪਿਆਜ਼ ਦੀਆਂ ਭੂਕਾਂ ਹਰੀਆਂ ਰਹਿੰਦੀਆਂ ਹਨ ਅਤੇ ਧੌਣ ਨਹੀਂ ਸੁੱਟਦੀਆਂ। ਇਸ ਰੁੱਤ ਦੇ ਪਿਆਜ਼ ਦੀ ਪੁਟਾਈ ਗੰਢੇ ਦੇ ਆਕਾਰ ਦੇ ਹਿਸਾਬ ਨਾਲ ਕਰ ਲੈਣੀ ਚਾਹੀਦੀ ਹੈ। ਇਸ ਦੇ ਹਰੇ ਪਿਆਜ਼ ਵੀ ਸਣੇ ਭੂਕਾਂ ਮੰਡੀ ਵਿੱਚ ਵੇਚੇ ਜਾ ਸਕਦੇ ਹਨ। ਫ਼ਸਲ ਪੁੱਟਣ ਤੋਂ ਬਾਅਦ ਗੰਢੇ ਸਣੇ ਭੂਕਾਂ 28-30 ਡਿਗਰੀ ਸੈਲਸੀਅਸ ਤਾਪਮਾਨ ਵਾਲੇ ਸਟੋਰ ਵਿੱਚ ਭੰਡਾਰ ਕੀਤੇ ਜਾਣੇ ਚਾਹੀਦੇ ਹਨ ਨਹੀਂ ਤਾਂ ਠੰਢ ਕਾਰਨ ਪਿਆਜ਼ ਨਿਸਰਨੇ ਸ਼ੁਰੂ ਹੋ ਜਾਣਗੇ, ਜਿਸ ਨਾਲ ਮੰਡੀਕਰਨਯੋਗ ਝਾੜ, ਮਿਆਰ ਅਤੇ ਮੁਨਾਫ਼ਾ ਘੱਟ ਜਾਵੇਗਾ। *ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ। ਸੰਪਰਕ: 99141-44157

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਬੀਤੇ ਸਾਲ ਮਾੜੀ ਹਾਲਤ ਕਾਰਨ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਜਾਰੀ ਕੀਤਾ ...

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾ...

ਸ਼ਹਿਰ

View All