ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ

ਨਵੀਂ ਦਿੱਲੀ, 14 ਨਵੰਬਰ ‘ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਮਤਲਬ ਸਿਰਫ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣਾ ਨਹੀਂ ਹੈ ਸਗੋਂ ਵਿਦੇਸ਼ ਤੋਂ ਭਾਰਤ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਦਾ ਵੀ ਸਵਾਗਤ ਕਰਨਾ ਬਣਦਾ ਹੈ।’ ਇਹ ਪ੍ਰਗਟਾਵਾ ਵਿਦੇਸ਼ ਮਾਮਲਿਆਂ ਦੇ ਐਡੀਸ਼ਨਲ ਸਕੱਤਰ ਦਿਨੇਸ਼ ਪਟਨਾਇਕ ਨੇ ਕੀਤਾ ਹੈ। ਉਹ ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟ੍ਰੀਜ਼ (ਸੀਆਈਆਈ) ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਸਿੱਖਿਆ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਿਆ ਦੇ ਅੰਤਰਰਾਸ਼ਟਰੀਕਰਨ ਨੂੰ ਵਿਆਪਕ ਤੌਰ ਉੱਤੇ ਦੇਖਣਾ ਚਾਹੀਦਾ ਹੈ। ਇਸ ਦਾ ਮਤਲਬ ਸਿਰਫ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣਾ ਨਹੀਂ ਹੈ ਸਗੋਂ ਵਿਦੇਸ਼ ਤੋਂ ਭਾਰਤ ਆਉਣ ਵਾਲੇ ਵਿਦਿਆਰਥੀਆਂ ਦਾ ਵੀ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਪਟਨਾਇਕ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰ ਵਿਦਿਆਰਥੀ ਲਈ ਗਲੋਬਲ ਪਲੇਟਫਾਰਮ ਉੱਤੇ ਕੰਮ ਕਰ ਰਹੀ ਹੈ। ਇੱਥੇ ਵਿਦਿਆਰਥੀਆਂ ਨੂੰ ਇੱਕ ਹੀ ਥਾਂ ਵਿਸ਼ਵ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸੰਮੇਲਨ ਵਿੱਚ ਵਿਦਿਅਕ ਮਾਹਿਰ ਅਤੇ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਨਾਲ ਜੁੜੇ ਹਰ ਤਰ੍ਹਾਂ ਦੇ ਮਾਹਿਰ ਹਿੱਸਾ ਲੈ ਰਹੇ ਹਨ। ਇੰਡੀਅਨ ਕੌਂਸਲ ਆਫ ਕਲਚਰ ਰਿਲੇਸ਼ਨਜ਼ ਦੇ ਡਾਇਰੈਕਟਰ ਜਨਰਲ ਅਖਿਲੇਸ਼ ਮਿਸ਼ਰਾ ਨੇ ਕਿਹਾ ਕਿ ਇਸ ਦੁਨੀਆਂ ਅੱਗੇ ਉੱਚ ਸਿੱਖਿਆ ਫੈਸ਼ਨ ਬਣ ਗਈ ਹੈ। ਇਸ ਤੋਂ ਇਲਾਵਾ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮਦਰਾਸ ਦੇ ਡੀਨ ਆਫ ਇੰਟਰਨੈਸ਼ਨਲ ਰਿਲੇਸ਼ਨਜ਼ ਮਹੇਸ਼ ਪੰਚਾਂਗੁਲਾ ਨੇ ਇਸ ਮੌਕੇ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਦੂਹਰੀ ਡਿਗਰੀ ਸ਼ੁਰੂ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All