ਸਿੱਖਿਆ ਸਕੱਤਰ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ

ਸਿੱਖਿਆ ਸਕੱਤਰ ਮੀਟਿੰਗ ਦੌਰਾਨ ਸਕੂਲ ਨਤੀਜਿਆਂ ਦੀ ਘੋਖ ਕਰਦੇ ਹੋਏ। -ਫੋਟੋ:ਬੈਂਸ

ਜਤਿੰਦਰ ਬੈਂਸ ਗੁਰਦਾਸਪੁਰ, 25 ਜਨਵਰੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕਰ ਕੇ ਪੜ੍ਹਾਈ ਪੱਧਰ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਜ਼ਿਲ੍ਹੇ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਸਿੱਖਿਆ ਸਕੱਤਰ ਵੱਲੋਂ ਗੁਰਦਾਸਪੁਰ ਦੇ ਸੁਖਜਿੰਦਰਾ ਗਰੁੱਪ ਆਫ਼ ਐਜੂਕੇਸ਼ਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਮੂਹ ਸਕੂਲ ਮੁਖੀਆਂ, ਸਿੱਖਿਆ ਅਧਿਕਾਰੀਆਂ ਅਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਵਿੱਚ ਕੰਮ ਕਰ ਰਹੀ ਟੀਮ ਨਾਲ ਰੀਵਿਊ ਮੀਟਿੰਗ ਕਰ ਕੇ ਚੰਗੇ ਸਾਲਾਨਾ ਨਤੀਜੇ ਲੈਣ ਲਈ ਅਧਿਆਪਕਾਂ ਨੂੰ ਵਿਦਿਆਰਥੀਆਂ ਕੇਂਦਰਿਤ ਪਹੁੰਚ ਬਣਾ ਕੇ ਸੁਖਮ ਯੋਜਨਾਬੰਦੀ ਤਹਿਤ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਦਾ ਉਦੇਸ਼ ਸਮੂੁਹ ਵਿਦਿਆਰਥੀਆਂ ਦੀ ਸਫ਼ਲਤਾ ਅਤੇ ਮੈਰਿਟ ਸੂਚੀ ਵਿੱਚ ਮੱਲ੍ਹਾਂ ਮਾਰਨਾ ਹੈ। ਉਨ੍ਹਾਂ ਅਧਿਆਪਕ ਵਰਗ ਦੀ ਸਰਾਹਨਾ ਕਰਦੇ ਕਿਹਾ ਕਿ ਮਿਸ਼ਨ ਦੀ ਪ੍ਰਾਪਤੀ ਲਈ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸਮਾਰਟ ਸਕੂਲ ਨੀਤੀ, ਵਿਦਿਆਰਥੀਆਂ ਅੰਦਰ ਵੱਖ-ਵੱਖ ਭਸ਼ਾਵਾਂ ਬੋਲ੍ਹਣ ਪ੍ਰਤੀ ਮੁਹਾਰਤ ਪੈਦਾ ਕਰਨਾ, ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਖੇਡ ਵਿਧੀ ਢੰਗ ਨਾਲ ਪੜ੍ਹਾਉਣ ਸਮੇਤ ਸਿੱਖਿਆ ਸੁਧਾਰਾਂ ਨਾਲ ਸਬੰਧਤ ਹੋਰਨਾਂ ਮੁੱਦਿਆਂ ਉੱਤੇ ਵਿਸਥਾਰ ਨਾਲ ਚਰਚਾ ਵੀ ਕੀਤੀ ਗਈ।

ਸਰਕਾਰੀ ਸਕੂਲ ਅਟਾਰੀ ’ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕ੍ਰਿਸ਼ਨ ਕੁਮਾਰ।

ਕ੍ਰਿਸ਼ਨ ਕੁਮਾਰ ਵੱਲੋਂ 1939 ’ਚ ਬਣੀ ਪੁਰਾਤਨ ਇਮਾਰਤ ਦਾ ਜਾਇਜ਼ਾ

ਅਟਾਰੀ, (ਪੱਤਰ ਪ੍ਰੇਰਕ): ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ’ਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਸਰਕਾਰੀ ਕੰਨਿਆਂ ਹਾਈ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਸ਼ਤ-ਪ੍ਰਤੀਸ਼ਤ ਮਿਸ਼ਨ ਨੂੰ ਸਫਲ ਬਣਾਉਣ, ਵੱਧ ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਪਾਸ ਹੋਣ ਅਤੇ ਮੈਰਿਟ ਵਿੱਚ ਆਉਣ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿੱਖਿਆ ਸਕੱਤਰ ਨੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਦੀ ਡਰਿਲ ਵੀ ਵੇਖੀ ਅਤੇ ਕਲਾਸਾਂ ਦਾ ਮੁਆਇਨਾ ਵੀ ਕੀਤਾ। ਇਸ ਮੌਕੇ ਉਨ੍ਹਾਂ 1939 ਵਿੱਚ ਬਣੀ ਸਕੂਲ ਦੀ ਪੁਰਾਤਨ ਇਮਾਰਤ ਦਾ ਜਾਇਜ਼ਾ ਵੀ ਲਿਆ ਅਤੇ ਸਕੂਲ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All