ਸਿੱਖ ਕੌਮ ਬਾਰੇ ਜਾਗਰੂਕ ਕਰਨ ਲਈ ਪ੍ਰਦਰਸ਼ਨੀ ਲਾਈ

ਬਚਿੱਤਰ ਕੁਹਾੜ ਐਡੀਲੇਡ, 17 ਅਗਸਤ ਪੱਛਮੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਮੰਡੀਜੌਗ ਖੇਡ ਮੈਦਾਨ ਵਿਚ ਲੱਗੇ ਐੱਸ.ਜੇ. ਕਮਿਊਨਿਟੀ ਮੇਲੇ (ਡਬਲਿਊ.ਏ) ਵਿਚ ਯੂਨਾਈਟਿਡ ਸਿੱਖ ਪਰਥ ਵੱਲੋਂ ਗੁਰਦੀਪ ਸਿੰਘ ਗੈਰੀ ਦੇ ਸਹਿਯੋਗ ਨਾਲ ਆਸਟ੍ਰੇਲੀਅਨ ਤੇ ਹੋਰ ਮੁਲਕਾਂ ਦੇ ਲੋਕਾਂ ਨੂੰ ਸਿੱਖ ਕੌਮ ਬਾਰੇ ਜਾਗਰੂਕ ਕਰਨ ਲਈ ਪ੍ਰਦਰਸ਼ਨੀ ਲਗਾਈ ਗਈ। ਇਸ ਮੇਲੇ ਵਿਚ ਸਿੱਖ ਇਤਿਹਾਸ ਨਾਲ ਸਬੰਧਤ ਅੰਗਰੇਜ਼ੀ ਤੇ ਪੰਜਾਬੀ ਭਾਸ਼ਾਵਾਂ ਵਿਚ ਇਲੈਕਟ੍ਰਾਨਿਕ ਤੇ ਪ੍ਰਿੰਟਡ ਸਮੱਗਰੀ ਤੇ ਪੁਸਤਕਾਂ ਮੁਫ਼ਤ ਵੰਡੀਆਂ ਗਈਆਂ ਅਤੇ ਇਤਿਹਾਸਕ ਤਸਵੀਰਾਂ ਦੀ ਪ੍ਰਦਰਸ਼ਨੀ ਲਾਈ ਗਈ। ਇਸ ਦੌਰਾਨ ਯੂਨਾਈਟਿਡ ਸਿੱਖ ਪਰਥ ਦੇ ਮੈਂਬਰਾਂ ਨੇ ਸਿੱਖਾਂ ਦੀ ਪਛਾਣ ਦਸਤਾਰ ਦੇ ਇਤਿਹਾਸ ਬਾਰੇ ਦੱਸਿਆ ਅਤੇ ਆਸਟ੍ਰੇਲੀਅਨ ਸਿਆਸੀ ਨੇਤਾਵਾਂ ਸਮੇਤ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੇ ਸਿਰਾਂ ’ਤੇ ਦਸਤਾਰਾਂ ਵੀ ਸਜਾਈਆਂ। ਯੂਨਾਈਟਿਡ ਸਿੱਖ ਪਰਥ ਵੱਲੋਂ ਮੇਲੇ ਵਿਚ ਸਿੱਖ ਪ੍ਰਦਰਸ਼ਨੀ ਲਗਾਉਣ ਦਾ ਮੁੱਖ ਉਦੇਸ਼ ਸਿੱਖ ਇਤਿਹਾਸ ਤੇ ਦਸਤਾਰ ਬਾਰੇ ਪ੍ਰਚਾਰ ਕਰਨਾ ਅਤੇ ਆਸਟ੍ਰੇਲੀਅਨ ਸੋਕਾਗ੍ਰਸਤ ਕਿਸਾਨਾਂ ਲਈ ਰਾਹਤ ਫੰਡ ਇੱਕਠਾ ਕਰਨਾ ਸੀ। ਇਸ ਮੌਕੇ ਗੁਰਦੀਪ ਸਿੰਘ ਗੈਰੀ, ਵੇਦ ਤਿਵਾੜੀ, ਇਸ਼ਵਦੀਪ ਕੌਰ, ਅਮਰਜੀਤ ਸਿੰਘ, ਜਤਿੰਦਰ ਗਰੇਵਾਲ ਤੇ ਅਨਿਲ ਸ਼ਰਮਾ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All