ਸੀਬੀਐੱਸਈ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ

ਨਿੱਜੀ ਪੱਤਰ ਪ੍ਰੇਰਕ ਨਵੀਂ ਦਿੱਲੀ, 24 ਮਾਰਚ ਸੀਬੀਐੱਸਈ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਸੀਬੀਐੱਸਈ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਦੱਸਿਆ ਕਿ ਸੀਬੀਐੱਸਈ ਕਰਮਚਾਰੀਆਂ ਨੂੰ ਲਗਾਤਾਰ ਆਪਸੀ ਦੂਰੀ ਬਣਾਈ ਰੱਖਣ ਲਈ ਕਿਹਾ ਜਾ ਰਿਹਾ ਹੈ। ਸੀਬੀਐੱਸਈ ਨਾਲ ਸਬੰਧਿਤ ਸਕੂਲਾਂ ਦੇ ਵਿਦਿਆਰਥੀ 31 ਮਾਰਚ ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ 9899991274, 8826635511, 9717675196 ਅਤੇ 9999814589 ਫੋਨ ਨੰਬਰਾਂ ’ਤੇ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ 9811892424, 9899032914, 9599678947, 7678455217 ਅਤੇ 7210526621 ਫੋਨ ਨੰਬਰਾਂ ’ਤੇ ਗੱਲ ਕਰ ਸਕਣਗੇ। ਵਿਦਿਆਰਥੀਆਂ ਨੂੰ ਕਰੋਨਾ ਤੋਂ ਬਚਾਅ ਅਤੇ ਘਰ ਬਹਿ ਕੇ ਪੜ੍ਹਾਈ ਜਾਰੀ ਰੱਖਣ ਬਾਰੇ ਜਾਗਰੂਕ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All