ਸੁਲਤਾਨਪੁਰ ਲੋਧੀ ’ਚ ਆਇਆ ਸੰਗਤ ਦਾ ਹੜ੍ਹ

ਨਿੱਜੀ ਪੱਤਰ ਪ੍ਰੇਰਕ ਜਲੰਧਰ (ਸੁਲਤਾਨਪੁਰ ਲੋਧੀ), 9 ਨਵੰਬਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਚ ਪਹਿਲੀ ਤੋਂ 9 ਨਵੰਬਰ ਤੱਕ ਗੁਰਦੁਆਰਾ ਬੇਰ ਸਾਹਿਬ ’ਚ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦਾ ਅੰਕੜਾ 21 ਲੱਖ ਨੂੰ ਪਾਰ ਕਰ ਗਿਆ ਹੈ, ਜੋ ਸੰਗਤ ਦੇ ਉਤਸ਼ਾਹ ਦਾ ਸਪੱਸ਼ਟ ਪ੍ਰਗਟਾਵਾ ਹੈ। ਸੁਲਤਾਨਪੁਰ ਕਸਬੇ ਦੀਆਂ ਸਾਰੀਆਂ ਸੜਕਾਂ ਸਵਾਗਤੀ ਗੇਟਾਂ ਨਾਲ ਭਰੀਆ ਪਈਆਂ ਹਨ। ਥਾਂ-ਥਾਂ ’ਤੇ ਗੁਰੂ ਨਾਨਕ ਦੇਵ ਜੀ ਦੀ ਉਸਤਤ ਕਰਨ ਵਾਲੇ ਹੋਰਡਿੰਗ ਲੱਗੇ ਹੋਏ ਹਨ। ਸੁਲਤਾਨਪੁਰ ਦੀਆਂ ਕੰਧਾਂ ’ਤੇ ਮਹੀਨਾ ਕੁ ਪਹਿਲਾਂ ਬਣਾਏ ਸੁੰਦਰ ਚਿੱਤਰ ਅੱਜ ਵੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਆਉਣ ਵਾਲੀ ਸੜਕ ਨੂੰ ਵੀ ਸ਼ਹੀਦ ਊਧਮ ਸਿੰਘ ਚੌਕ ਤੋਂ ਲੈ ਕੇ ਗੁਰਦੁਆਰਾ ਬੇਰ ਸਾਹਿਬ ਤੱਕ ਰੱਸੇ ਤੇ ਡਰੰਮਾਂ ਨਾਲ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ

ਸੜਕਾਂ ’ਤੇ ਏਨੀ ਜ਼ਿਆਦਾ ਭੀੜ ਸੀ ਕਿ ਲੰਘਣਾ ਮੁਸ਼ਕਿਲ ਹੋਇਆ ਪਿਆ ਸੀ। ਇੱਥੇ ਲੱਗੀਆਂ ਲਾਈਟਾਂ ਰਾਤ ਵੇਲੇ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਹੀਆਂ ਹਨ। ਗੁਰਦੁਆਰਾ ਬੇਰ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਅੱਜ ਛੇ ਲੱਖ ਦੇ ਕਰੀਬ ਸੰਗਤ ਨੇ ਇੱਥੇ ਮੱਥਾ ਟੇਕਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All