ਸੂਬਾ ਪੱਧਰੀ ਜੇਤੂ ਪਹਿਲਵਾਨ ਦਾ ਸਨਮਾਨ

ਪਹਿਲਵਾਨ ਦਾ ਮੂੰਹ ਮਿੱਠਾ ਕਰਦੇ ਹੋਏ ਮਲਕੀਅਤ ਸਿੰਘ। -ਫ਼ੋਟੋ: ਮਜਾਰੀ

ਬੰਗਾ: ਪਟਿਆਲਾ ਵਿੱਚ ਹੋਏ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਦੌਰਾਨ 25 ਸਾਲ ਉਮਰ ਵਰਗ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਕੁਸ਼ਤੀ ਅਖਾੜਾ ਬਾਹੜੋਵਾਲ ਦੇ ਪਹਿਲਵਾਨ ਸਤਿਗੁਰਦੀਪ ਨੇ ਕਾਂਸੀ ਤਗਮਾ ਜਿੱਤਿਆ ਹੈ। ਇਹ ਪ੍ਰਾਪਤੀ ਉਸ ਨੇ ਪੰਜਾਬ ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਮਿਸ਼ਨ ਅਧੀਨ ਕਰਵਾਏ ਉਕਤ ਮੁਕਾਬਲੇ ਦੌਰਾਨ ਕੀਤੀ। ਅਖਾੜੇ ਦੇ ਮੁੱਖ ਪ੍ਰਬੰਧਕ ਮਲਕੀਅਤ ਸਿੰਘ ਬਾਹੜੋਵਾਲ ਨੇ ਜੇਤੂ ਪਹਿਲਵਾਨ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਸਤਿਗੁਰਦੀਪ ਨੇ ਸ਼ਾਨਦਾਰ ਕੁਸ਼ਤੀ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਕਾਂਸੀ ਤਗਮਾ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦਾ ਨਾਮ ਰੋਸ਼ਨ ਕੀਤਾ ਹੈ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਸ਼ਹਿਰ

View All