ਸੇਂਟ ਕਬੀਰ ਸਕੂਲ ਵਿਚ ‘ਲੋਕ ਉਤਸਵ’ ਪ੍ਰੋਗਰਾਮ

ਸੇਂਟ ਕਬੀਰ ਸਕੂਲ ਸੁਲਤਾਨਪੁਰ ਵਿੱਚ ਲੋਕ ਉਤਸਵ ਸਮਾਗਮ ਦੀ ਝਲਕ। -ਫੋਟੋ: ਪਸਨਾਵਾਲ

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 3 ਦਸੰਬਰ ਸੇਂਟ ਕਬੀਰ ਪਬਲਿਕ ਸਕੂਲ, ਸੁਲਤਾਨਪੁਰ ਵਿੱਚ ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵੱਲੋਂ ਭਾਰਤ ਸਰਕਾਰ ਦੇ ਸੱਭਿਆਚਰਕ ਮੰਤਰਾਲੇ ਨਾਲ ਸਬੰਧਿਤ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਲੋਕ ਉਤਸਵ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਤੇ ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਕੀਤੀ। ਇਸ ਮੌਕੇ ਪੰਜਾਬ ਫੋਕ ਆਰਟ ਸੈਂਟਰ ਦੇ ਨਿਰਦੇਸ਼ਕ ਹਰਮਨਪ੍ਰੀਤ ਸਿੰਘ, ਦਮਨਜੀਤ ਸਿੰਘ, ਪੰਚਾਲੀ ਅਤੇ ਸੰਜੀਵ ਸ਼ਾਦ ਵੀ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਕੀਤੀ ਗਈ। ਪ੍ਰੋਗਰਾਮ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਲੋਕ ਨਾਚ ਦੀਆਂ ਟੀਮਾਂ ਦੇ ਲਗਭਗ 200 ਕਲਾਕਾਰ ਸ਼ਾਮਲ ਹੋਏ, ਜਿਨ੍ਹਾਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਗੀਤਾਂ, ਕਲਾ ਕ੍ਰਿਤੀਆਂ ਅਤੇ ਲੋਕ ਨਾਚਾਂ ਦੁਆਰਾ ਵਿਦਿਆਰਥੀਆਂ ਦਾ ਮਨ ਮੋਹ ਲਿਆ। ਇਸ ਦੌਰਾਨ ਤ੍ਰਿਪੁਰਾ ਦਾ ਮਾਰੂੜੀ ਤੇ ਸੰਗਾਦੀ ਨਾਚ, ਮੱਧ ਪ੍ਰਦੇਸ਼ ਦਾ ਬਦਾਦੀ, ਹਰਿਆਣਾ ਦਾ ਪਨਿਹਾਰੀ, ਗੁਜਰਾਤ ਦਾ ਰਾਸ, ਕਰਨਾਟਕਾ ਦਾ ਡੋਲਕੂਲਮ, ਕਸ਼ਮੀਰ ਦਾ ਦੰਮਬਲੀ, ਅਸਾਮ ਦਾ ਬੀਹੂ, ਉੜੀਸਾ ਦਾ ਗੋਤੀਪੂਆ ਆਦਿ ਨੇ ਸਮਾਂ ਬੰਨ੍ਹਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਆਪਣੇ ਭਾਰਤ ਦੀ ਸੰਸਕ੍ਰਿਤੀ ਅਤੇ ਸਭਿਆਚਾਰ ਨੂੰ ਜਿਊਂਦਾ ਰੱਖਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਕਲਾਕਾਰਾਂ ਅਤੇ ਸਟੇਜ ਸਕੱਤਰ ਨੂੰ ਨਕਦ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All