ਸੇਵਾ ਕੇਂਦਰਾਂ ਦੀ ਲੁੱਟ-ਖਸੁੱਟ ਵਿਰੁੱਧ ‘ਨੋ ਵਰਕ ਡੇਅ’

ਨਾਇਬ ਤਹਿਸੀਲਦਾਰ ਰਣਜੀਤ ਕੌਰ ਨੂੰ ਮੰਗ ਪੱਤਰ ਸੌਂਪਦੇ ਬਾਰ ਐਸੋਸੀਏਸ਼ਨ ਭੁਲੱਥ ਦੇ ਮੈਂਬਰ।

ਦਲੇਰ ਸਿੰਘ ਚੀਮਾ ਭੁਲੱਥ, 14 ਫਰਵਰੀ ਪੰਜਾਬ ਸਰਕਾਰ ਦੇ ਸੇਵਾ ਕੇਂਦਰਾਂ ਵਿੱਚ ਹੁੰਦੀ ਕਥਿਤ ਲੁੱਟ ਖਸੁੱਟ ਵਿਰੁੱਧ ਬਾਰ ਐਸੋਸੀਏਸ਼ਨ ਭੁਲੱਥ ਦੇ ਮੈਂਬਰਾਂ ਨੇ ਪ੍ਰਧਾਨ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਹੇਠ ਨੋ ਵਰਕ ਡੇਅ ਰੱਖਿਆ। ਇਸੇ ਦੌਰਾਨ ਸੇਵਾ ਕੇਂਦਰਾਂ ਵੱਲੋਂ ਮਾਲ ਵਿਭਾਗ ਦੀਆਂ ਅਦਾਲਤਾਂ ਦੇ ਫ਼ੈਸਲਿਆਂ ਦੀ ਕਾਪੀਆਂ ਲੈਣ ਲਈ ਲੁੱਟ ਖਸੁੱਟ ਵਿਰੁੱਧ ਸੂਬਾ ਸਰਕਾਰ ਦੇ ਨਾਂ ਮੰਗ ਪੱਤਰ ਨਾਇਬ ਤਹਿਸੀਲਦਾਰ ਨੂੰ ਦਿੱਤਾ ਗਿਆ। ਪ੍ਰਧਾਨ ਸ੍ਰੀ ਸਹਿਗਲ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਦੇ ਅਦਾਲਤੀ ਫ਼ੈਸਲਿਆਂ ਤੇ ਗਵਾਹਾਂ ਦੇ ਬਿਆਨਾਂ ਦੀਆਂ ਕਾਪੀਆਂ ਲੈਣ ਲਈ ਗਾਹਕਾਂ ਕੋਲੋਂ ਗ਼ੈਰਕਾਨੂੰਨੀ ਤੌਰ ’ਤੇ ਸਰਕਾਰੀ ਫ਼ੀਸ ਤੋਂ ਇਲਾਵਾ ਬਹੁਤ ਸਾਰੀ ਫ਼ੀਸ ਵਸੂਲੀ ਜਾ ਰਹੀ ਹੈ ਜੋ ਕਿ ਪੰਜਾਬ ਸਰਕਾਰ ਦੀਆਂ ਅਧਿਸੂਚਨਵਾ ਦੇ ਵਿਰੁੱਧ ਹੈ। ਇਸ ਨੂੰ ਬੰਦ ਕਰਾਉਣ ਲਈ ਐੱਸਡੀਐੱਮ ਭੁਲੱਥ ਦੀ ਗੈਰਹਾਜ਼ਰੀ ਵਿਚ ਨਾਇਬ ਤਹਿਸੀਲਦਾਰ ਭੁਲੱਥ ਰਣਜੀਤ ਕੌਰ ਨੂੰ ਪੰਜਾਬ ਸਰਕਾਰ ਦੇ ਨਾਂ ਸੌਂਪਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All