ਸੈਂਤਪੁਰ ਦੇ ਨੌਜਵਾਨ ਦੀ ਨਿਊਜਰਸੀ ਵਿੱਚ ਮੌਤ

ਸਰਬੱਤ ਸਿੰਘ ਕੰਗ ਨਡਾਲਾ, 21 ਸਤੰਬਰ ਲੰਘੇ ਦਿਨ ਅਮਰੀਕਾ ਦੇ ਸ਼ਹਿਰ ਨਿਊਜਰਸੀ ’ਚ ਕਾਰ ਸਵਾਰ ਵਿਅਕਤੀ ਵੱਲੋਂ ਮਾਰੀ ਟੱਕਰ ਕਾਰਨ ਪਿੰਡ ਸੈਂਤਪੁਰ ਵਾਸੀ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਕਰੀਬ 3 ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਹਰਜਿੰਦਰ ਸਿੰਘ ਜਿੰਦ (27) ਪੁੱਤਰ ਕਰਮ ਸਿੰਘ ਕਰੀਬ 28 ਲੱਖ ਰੁਪਏ ਖਰਚ ਕੇ ਅਮਰੀਕਾ ਗਿਆ ਸੀ। 7 ਲੱਖ ਦਾ ਬਾਂਡ ਵੀ ਭਰਿਆ ਸੀ। ਉਹ ਆਪਣੇ ਪਿਤਾ ਤੇ ਭਰਾ ਨਾਲ ਨਿਊਜਰਸੀ ਰਹਿ ਰਿਹਾ ਸੀ। ਘਟਨਾ ਵੇਲੇ ਉਹ ਨਿਊਜਰਸੀ ’ਚ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਸਿਰ ਵਿਚ ਗੰਭੀਰ ਸੱਟ ਲੱਗਣ ਤੋਂ ਬਾਅਦ ਉਹ ਡਿੱਗ ਪਿਆ ਅਤੇ ਹਸਪਤਾਲ ਲਿਜਾਂਦਿਆਂ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਚਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤਰ ਤੇ ਦੋ ਧੀਆਂ ਹਨ। ਬੀਏ ਦੀ ਪੜ੍ਹਾਈ ਪੂਰੀ ਕਰਨ ਮਗਰੋਂ ਹਰਜਿੰਦਰ ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਸੀ। ਅਜੇ ਪੱਕਾ ਨਹੀਂ ਸੀ ਹੋਇਆ। ਮ੍ਰਿਤਕ ਦੀ ਭੈਣ ਕੁਲਵਿੰਦਰ ਕੌਰ ਨੇ ਦੱਸਿਆ ਕਿ ਹਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਗਈ ਹੈ। ਪੁਲੀਸ ਜਾਂਚ ਮੁਕੰਮਲ ਹੋਣ ਮਗਰੋਂ ਸਸਕਾਰ ਬਾਰੇ ਫ਼ੈਸਲਾ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All