ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਚੌਕਸੀ ਦੇ ਆਦੇਸ਼

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 24 ਮਾਰਚ ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਅੱਜ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਕਰੋਨਾਵਾਇਰਸ ਬਾਰੇ ਝੂਠੀਆਂ ਖ਼ਬਰਾਂ ਅਤੇ ਗਲਤ ਜਾਣਕਾਰੀ ਨਸ਼ਰ ਕਰਨ ’ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ। ਇਹ ਪਲੇਟਫਾਰਮ ਲਾਜ਼ਮੀ ਤੌਰ ’ਤੇ ਆਪਣੇ ਖਪਤਕਾਰਾਂ ਨੂੰ ਜਨਤਕ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਜਾਣਕਾਰੀ ਨੂੰ ਪ੍ਰਦਰਸ਼ਿਤ, ਹੋਸਟ, ਅਪਲੋਡ, ਸੁਧਾਰਨ, ਪ੍ਰਕਾਸ਼ਿਤ, ਪ੍ਰਸਾਰਿਤ, ਅਪਡੇਟ ਜਾਂ ਸਾਂਝਾ ਨਾ ਕਰਨ ਸਬੰਧੀ ਸੂਚਿਤ ਕਰਨਗੇ। ਮੰਤਰਾਲੇ ਨੇ ਕਰੋਨਾਵਾਇਰਸ ਨਾਲ ਜੁੜੀ ਪ੍ਰਮਾਣਿਕ ਜਾਣਕਾਰੀ ਦੇ ਪ੍ਰਸਾਰ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਅਜਿਹੀ ਕਿਸੇ ਵੀ ਵਿਵਾਦਤ ਸਮੱਗਰੀ ਨੂੰ ਹਟਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ। ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਗਲਤ ਜਾਣਕਾਰੀ ਸਾਂਝਾ ਕਰਨ ਦੇ ਰੁਝਾਨ ਕਰਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All