ਸ੍ਰੀਨਗਰ ਤੋਂ ਪੁੱਜੇ ਫੈਸ਼ਨ ਇੰਸਟੀਚਿਊਟ ਦੇ ਵਿਦਿਆਰਥੀ ਘਰਾਂ ਨੂੰ ਰਵਾਨਾ

ਜੰਮੂ, 4 ਅਗਸਤ

ਜੰਮੂ ਕਸ਼ਮੀਰ ਤੋਂ ਬਾਹਰਲੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਟਿਕਾਣਿਆਂ ’ਤੇ ਪਹੁੰਚਾਉਣ ਲਈ ਚਲਾਈ ਗਈ ਰੇਲ ਗੱਡੀ ’ਚ ਚੜ੍ਹਨ ਦੀ ਕੋਸ਼ਿਸ਼ ਕਰਦੇ ਹੋਏ ਨੌਜਵਾਨ।

ਜੰਮੂ ਕਸ਼ਮੀਰ ਵਿੱਚ ਅਚਾਨਕ ਵਧਾਈ ਸੁਰੱਖਿਆ ਅਤੇ ਸੈਲਾਨੀਆ ਅਤੇ ਹੋਰਨਾਂ ਲੋਕਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ ਤੋਂ ਬਾਅਦ ਸ੍ਰੀਨਗਰ ਦੀ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੌਜੀ ਦੇ ਵਿਦਿਆਰਥੀ ਬੀਤੀ ਅੱਧੀ ਰਾਤ ਨੂੰ ਜੰਮੂ ਪੁੱਜੇ ਅਤੇ ਮਨ ਵਿੱਚ ਹਾਲਾਤ ਆਮ ਵਰਗੇ ਹੋਣ ਉੱਤੇ ਵਾਪਸੀ ਦੀ ਆਸ ਲਾ ਕੇ ਇੱਥੋਂ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਆਪੋ ਆਪਣੇ ਪਿਤਰੀ ਰਾਜਾਂ ਨੂੰ ਰਵਾਨਾ ਹੋ ਗਏ ਹਨ। ਬਿਹਾਰ ਦੇ ਇੱਕ ਵਿਦਿਆਰਥੀ ਅਮਿਤ ਕੁਮਾਰ ਨੇ ਦੱਸਿਆ ਕਿ ਸ਼ਨਿੱਚਰਵਾਰ ਸਵੇਰ ਨੂੰ ਉਨ੍ਹਾਂ ਨੂੰ ਸੰਸਥਾ ਦੇ ਪ੍ਰਬੰਧਕਾਂ ਨੇ ਇੱਕ ਨੋਟਿਸ ਰਾਹੀਂ ਦੱਸਿਆ ਕਿ ਕਲਾਸਾਂ ਅਗਲੇ ਹੁਕਮਾਂ ਤੱਕ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਹਨ ਅਤੇ ਉਹ ਘਰਾਂ ਨੂੰ ਜਾਣ ਲਈ ਤਿਆਰ ਰਹਿਣ ਅਤੇ ਉਹ ਪ੍ਰਬੰਧਕਾਂ ਵੱਲੋਂ ਭੇਜੀਆਂ ਬੱਸਾਂ ਦੇ ਵਿੱਚ ਅੱਧੀ ਰਾਤ ਨੂੰ ਇੱਥੇ ਪੁੱਜੇ ਹਨ। ਉਹ ਆਪਣੇ ਹੋਰ ਸਾਥੀਆਂ ਦੇ ਨਾਲ ਜੰਮੂ ਰੇਲਵੇ ਸਟੇਸ਼ਨ ਉੱਤੇ ਰੇਲ ਗੱਡੀ ਦੀ ਉਡੀਕ ਕਰ ਰਹੇ ਸਨ। ਉਸ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਨਹੀਂ ਪਤਾ ਕਿ ਕਲਾਸਾਂ ਕਦੋਂ ਲੱਗਣਗੀਆਂ। ਉਨ੍ਹਾਂ ਨੂੰ ਨਵੇਂ ਨੋਟਿਸ ਦੀ ਉਡੀਕ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਸ੍ਰੀਨਗਰ ਦੇ ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਹੈ ਕਿ ਨਿੱਟ ਦੇ ਪ੍ਰਬੰਧਕਾਂ ਨੂੰ ਗਲਤੀ ਦਾ ਅਹਿਸਾਸ ਹੋ ਗਿਆ ਹੈ ਅਤੇ ਨੋਟਿਸ ਵਾਪਿਸ ਲੈ ਲਿਆ ਹੈ। ਸੂਤਰਾਂ ਅਨੁਸਾਰ ਸੰਸਥਾ ਵਿੱਚ ਅਗਲੇ ਹਫ਼ਤੇ ਛੁੱਟੀਆਂ ਹੋਣੀਆਂ ਸਨ। ਜੰਮੂ ਦੱਖਣੀ ਸਬ ਡਿਵੀਜਨ ਦੇ ਮੈਜਿਸਟ੍ਰੇਟ ਬਾਲਾਸਹਿਬ ਸੂਸੇ ਅਨੁਸਾਰ ਨਿੱਟ ਸ੍ਰੀਨਗਰ ਦੇ ਤਿੰਨ ਸੌ ਵਿਦਿਆਰਥੀ ਰੇਲ ਗੱਡੀਆਂ ਰਾਹੀਂ ਘਰਾਂ ਨੂੰ ਰਵਾਨਾ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦਾ ਪੂਰਾ ਖਿਆਲ ਰੱਖਿਆ ਗਿਆ ਅਤੇ ਉਨ੍ਹਾਂ ਦੀ ਰੇਲਵੇ ਸਟੇਸ਼ਨ ਉੱਤੇ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All