ਸ੍ਰੀ ਅਨੰਦਪੁਰ ਸਾਹਿਬ ’ਚ ਸ਼ਾਰਟ ਸਰਕਟ ਕਾਰਨ ਮਕਾਨ ਨੂੰ ਭਿਆਨਕ ਅੱਗ

ਬੀ ਐਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 22 ਮਈ ਅੱਜ ਬਾਅਦ ਦੁਪਹਿਰ ਕਰੀਬ ਇੱਕ ਵਜੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਮੁਹੱਲਾ ਨਵੀਂ ਅਬਾਦੀ ਦੇ ਵਾਰਡ ਨੰਬਰ ਦਸ ਸਥਿਤ ਦੁਕਾਨ ਦੇ ਉੱਪਰ ਬਣੇ ਮਕਾਨ ਨੂੰ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਅਖਤਿਆਰ ਕਰ ਗਈ। ਪਹਿਲੀ ਮੰਜ਼ਿਲ ਉੱਤੇ ਬਣੇ ਮਕਾਨ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਫਾਇਰ ਬ੍ਰਿਗੇਡ ਨਾ ਹੋਣ ਕਰਕੇ ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਮੁਹੱਲਾ ਨਿਵਾਸੀਆਂ ਵੱਲੋਂ ਪਾਣੀ ਦੀਆਂ ਬਾਲਟੀਆਂ ਸੁੱਟੀਆਂ ਗਈਆਂ, ਜਿਸ ਤੋਂ ਬਾਅਦ ਕਾਫੀ ਦੇਰ ਤੱਕ ਜਾ ਕੇ ਅੱਗ ਉੱਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ। ਇਸ ਦੌਰਾਨ ਮੌਕੇ ਤੇ ਪੁਲੀਸ ਮੁਲਾਜ਼ਮ ਵੀ ਪਹੁੰਚੇ, ਜਿਨ੍ਹਾਂ ਨੇ ਲੋਕਾਂ ਨੂੰ ਪਾਸੇ ਕਰਕੇ ਅੱਗ ਵਿੱਚ ਫਸੇ ਪਰਿਵਾਰ ਦੀ ਮਦਦ ਵੀ ਕੀਤੀ। ਅੱਗ ਕਾਰਨ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਲੱਖਾਂ ਦਾ ਹੋਇਆ ਦੱਸਿਆ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਪੀੜਤਾਂ ਦੀ ਕੁਲ ਗਿਣਤੀ 2,26,770 ਹੋਈ, 6348 ਦੀ ਜਾ ਚੁੱਕੀ ਹੈ ਜਾਨ

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਲਿੰਗ ਜਾਂਚ ਕਰਨ ਦੀ ਮਿਲੀ ਸੀ ਸ਼ਿਕਾਇਤ

ਕੇਰਲ ਸਾਈਬਰ ਵਾਰੀਅਰਜ਼ ਵੱਲੋਂ ਮੇਨਕਾ ਗਾਂਧੀ ਦੀ ਪੀਪਲ ਫਾਰ ਐਨੀਮਲਜ਼ ਵੈੱਬਸਾਈਟ ਹੈਕ

ਕੇਰਲ ਸਾਈਬਰ ਵਾਰੀਅਰਜ਼ ਵੱਲੋਂ ਮੇਨਕਾ ਗਾਂਧੀ ਦੀ ਪੀਪਲ ਫਾਰ ਐਨੀਮਲਜ਼ ਵੈੱਬਸਾਈਟ ਹੈਕ

ਗਰਭਵਤੀ ਮਾਦਾ ਹਾਥੀ ਦੀ ਮੌਤ ਦੇ ਮਾਮਲੇ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ

ਸ਼ਹਿਰ

View All