ਸੜਕ ਹਾਦਸਿਆਂ ਨੇ ਲਈਆਂ ਚਾਰ ਜ਼ਿੰਦਗੀਆਂ

ਬੰਗਾ ਵਿੱਚ ਹਾਦਸੇ ’ਚ ਹਲਾਕ ਹੋਏ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਪੁਰਾਣੀ ਤਸਵੀਰ।

ਸੁਰਜੀਤ ਮਜਾਰੀ ਬੰਗਾ, 12 ਜਨਵਰੀ ਸਥਾਨਕ ਫਗਵਾੜਾ ਰੋਡ ’ਤੇ ਥਾਣਾ ਸਦਰ ਕੋਲ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਬਾਹੜੋਵਾਲ ਦੇ ਵਸਨੀਕ ਗੁਰਪ੍ਰੀਤ ਸਿੰਘ ਉਰਫ਼ ਗੋਪੀ (27) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਆਪਣੀ ਸਕੂਟੀ ’ਤੇ ਰਾਤ ਨੂੰ ਆਪਣੇ ਪਿੰਡ ਪਰਤ ਰਿਹਾ ਸੀ ਤਾਂ ਰਸਤੇ ’ਚ ਮੁੱਖ ਮਾਰਗ ਵਾਲੇ ਪੁਲ ਦੀ ਕੰਧ ਨਾਲ ਉਸ ਦੀ ਟੱਕਰ ਹੋ ਗਈ। ਇਸ ਦੌਰਾਨ ਉਸ ਦੇ ਸਿਰ ਵਿੱਚ ਸੱਟ ਵੱਜਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਪੁਲੀਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿਤ੍ਰਕ ਐਲਾਨ ਦਿੱਤਾ। ਗੁਰਪ੍ਰੀਤ ਸਿੰਘ ਭਾਰਤੀ ਜੀਵਨ ਬੀਮਾ ਨਿਗਮ ਦੀ ਸਥਾਨਕ ਸ਼ਾਖਾ ’ਚ ਏਜੰਟ ਸੀ ਅਤੇ ਇੱਕ ਦਿਨ ਪਹਿਲਾਂ ਹੀ ਉਸ ਨੇ 100 ਵਿਅਕਤੀਆਂ ਦੀਆਂ ਪਾਲਸੀਆਂ ਕੀਤੀਆਂ ਸਨ। ਬਟਾਲਾ (ਹਰਜੀਤ ਪਰਮਾਰ): ਥਾਣਾ ਸੇਖਵਾਂ ਦੇ ਪਿੰਡ ਰਜਾਦਾ ਨੇੜੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲੀਸ ਨੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ’ਤੇ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਥਾਣਾ ਸੇਖਵਾਂ ਦੇ ਏਐੱਸਆਈ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਵਾਸੀ ਪਿੰਡ ਰਜਾਦਾ ਨੇ ਸ਼ਿਕਾਇਤ ਦਰਜ ਕਵਰਾਈ ਹੈ ਕਿ ਉਸ ਦਾ ਪਿਤਾ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਬੁੱਟਰ ਕਲਾਂ ਵੱਲੋਂ ਆ ਰਹੇ ਇੱਕ ਬਿਨਾਂ ਨੰਬਰ ਦੇ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਦਾ ਪਿਤਾ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਸਪਤਾਲ ਲੈ ਕੇ ਜਾਂਦੇ ਹੋਏ ਰਸਤੇ ਵਿੱਚ ਹੀ ਮੌਤ ਹੋ ਗਈ। ਏਐੱਸਆਈ ਨੇ ਦੱਸਿਆ ਕਿ ਸਤਨਾਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਚਾਲਕ ਤਲਵਿੰਦਰ ਸਿੰਘ ਵਾਸੀ ਬੁੱਟਰ ਕਲਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਹਾਦਸੇ ’ਚ ਨੁਕਸਾਨਿਆ ਮੋਟਰਸਾਈਕਲ

ਸਫ਼ਾਰੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ

ਫਗਵਾੜਾ (ਜਸਬੀਰ ਸਿੰਘ ਚਾਨਾ): ਇੱਥੇ ਅੱਜ ਦੇਰ ਸ਼ਾਮ ਫ਼ਿਲੌਰ ਤੋਂ ਫਗਵਾੜਾ ਆ ਰਹੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਸਫ਼ਾਰੀ ਦੀ ਟੱਕਰ ਵੱਜਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀਆਂ ਗਈਆਂ ਹਨ। ਐੱਸਐੱਚਓ ਸਿਟੀ ਉਂਕਾਰ ਸਿੰਘ ਨੇ ਦੱਸਿਆ ਕਿ ਪਿੰਡ ਵਿਰਕਾਂ ਕਲੋਨੀ ਦਾ ਵਸਨੀਕ ਅਜੈ ਕੁਮਾਰ (33) ਪੁੱਤਰ ਅਸ਼ੋਕ ਕੁਮਾਰ ਤੇ ਉਸ ਦੀ ਮਾਤਾ ਸੁਮਾ ਰਾਣੀ ਮੋਟਰਸਾਈਕਲ ਨੰਬਰ ਪੀਬੀ37ਈ-1278 ’ਤੇ ਫਗਵਾੜਾ ਵੱਲ ਨੂੰ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਚਾਚੋਕੀ ਲਾਗੇ ਪੁੱਜੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਸਫਾਰੀ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮਾਂ-ਪੁੱਤ ਦੋਹਾਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਪਹਿਲਾਂ ਗਾਂਧੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨਣ ਮਗਰੋਂ ਲਾਸ਼ਾਂ ਸਿਵਲ ਹਸਪਤਾਲ ਭੇਜ ਦਿੱਤੀਆਂ। ਪੁਲੀਸ ਨੇ ਇਸ ਸਬੰਧੀ ਧਾਰਾ 304-ਏ ਤਹਿਤ ਕੇਸ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸ.ਐਚ.ਓ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਸਫ਼ਾਰੀ ਗੱਡੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸ਼ਨਾਖਤ ਕਰ ਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਕੇਸ ਸੱਤ ਲੱਖ ਤੋਂ ਪਾਰ, ਕਰੋੜ ਟੈਸਟ ਮੁਕੰਮਲ

ਕੇਸ ਸੱਤ ਲੱਖ ਤੋਂ ਪਾਰ, ਕਰੋੜ ਟੈਸਟ ਮੁਕੰਮਲ

* ਲਗਾਤਾਰ ਚੌਥੇ ਦਿਨ 20 ਹਜ਼ਾਰ ਤੋਂ ਵੱਧ ਮਾਮਲੇ * 24 ਘੰਟਿਆਂ ਦੌਰਾਨ ...