ਸੰਗੀਤਕਾਰ ਖਯਾਮ ਦਾ ਦੇਹਾਂਤ

ਮੁੰਬਈ, 19 ਅਗਸਤ ਭਾਰਤੀ ਸਿਨੇਮਾ ਦੇ ਉਘੇ ਸੰਗੀਤਕਾਰ ਖਯਾਮ(92) ਦਾ ਸੋਮਵਾਰ ਦੇਰ ਰਾਤ ਦੇਹਾਂਤ ਹੋ ਗਿਆ। ਫੇਫੜਿਆਂ ਵਿੱਚ ਇੰਫੈਕਸ਼ਨ ਕਾਰਨ ਉਹ ਬੀਤੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਮੁੰਬਈ ਦੇ ਇਕ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪਦਮਭੂਸ਼ਨ ਅਤੇ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਖਯਾਮ ਨੇ ‘ਕਭੀ ਕਭੀ’ ਅਤੇ ‘ਉਮਰਾਓ ਜਾਨ’ ਵਰਗੀਆਂ ਕਈ ਫਿਲਮਾਂ ਵਿੱਚ ਸੰਗੀਤ ਦਿੱਤਾ। ਪੰਜਾਬ ਦੇ ਨਵਾਂਸ਼ਹਿਰ ਵਿੱਚ ਜਨਮੇ ਮੁਹੰਮਦ ਜਹੂਰ ਖਯਾਮ ਨੇ ਕਰੀਅਰ ਦੀ ਸ਼ੁਰੂਆਤ 1947 ਵਿੱਚ ਕੀਤੀ। ਫਿਲਮ ‘ਕਭੀ-ਕਭੀ’ ਅਤੇ ‘ਉਮਰਾਓ ਜਾਨ’ ਵਰਗੀਆਂ ਫਿਲਮਾਂ ਲਈ ਉਨ੍ਹਾਂ ਨੂੰ ਫਿਲਮ ਫੇਅਰ ਐਵਾਰਡ ਮਿਲਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗਾਇਕਾ ਲਤਾ ਮੰਗੇਸ਼ਕਰ ਨੇ ਖਯਾਮ ਦੀ ਮੌਤ ’ਤੇ ਦੁੱਖ ਪ੍ਰਗਟਾਇਆ।

-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All