ਸੰਗੀਤਕਾਰ ਵਾਜਿਦ ਖਾਨ ਦੀ ਕਰੋਨਾਵਾਇਰਸ ਕਾਰਨ ਮੌਤ

ਮੁੰਬਈ: ਸੰਗੀਤਗਾਰ ਵਾਜਿਦ ਖਾਨ ਦਾ ਅੱਜ ਦੇਹਾਂਤ ਹੋ ਗਿਆ ਹੈ ਤੇ ਉਨ੍ਹਾਂ ਨੂੰ ਬਾਅਦ ਦੁਪਹਿਰ ਵਰਸੋਵਾ ਦੇ ਕਬਰਿਸਤਾਨ ’ਚ ਸਪੁਰਦੇ ਖਾਕ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਾਜਿਦ ਖਾਨ ਦੀ ਮੌਤ ਕਰੋਨਾਵਾਇਰਸ ਕਾਰਨ ਹੋਈ ਹੈ ਪਰ ਉਨ੍ਹਾਂ ਨੂੰ ਪਹਿਲਾਂ ਕਿਡਨੀ ਨਾਲ ਸਬੰਧਤ ਪ੍ਰੇਸ਼ਾਨੀਆਂ ਵੀ ਸਨ। ਉਹ 42 ਸਾਲਾਂ ਦੇ ਸੀ। ਵਾਜਿਦ ਦੇ ਭਰਾ ਸਾਜਿਦ ਖਾਨ ਨੇ ਉਨ੍ਹਾਂ ਦੇ ਕੋਵਿਡ-19 ਪੀੜਤ ਹੋਣ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਸੂਤਰਾਂ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 1 ਵਜੇ ਉਨ੍ਹਾਂ ਨੂੰ ਸਪੁਰਦੇ ਖਾਕ ਕਰ ਦਿੱਤਾ ਗਿਆ। ਕਰੋਨਾਵਾਇਰਸ ਤੇ ਲੌਕਡਾਊਨ ਕਾਰਨ ਇਸ ਮੌਕੇ ਸਿਰਫ਼ 20 ਵਿਅਕਤੀ ਹਾਜ਼ਰ ਰਹੇ। ਵਾਜਿਦ ਖਾਨ ਨੇ ਸਲਮਾਨ ਖਾਨ ਦੀ 1998 ’ਚ ਆਈ ਫਿਲਮ ‘ਪਿਆਰ ਕਿਆ ਤੋਂ ਡਰਨਾ ਕਯਾ’ ਤੋਂ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਕੀਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All