ਸੰਗੀਨ ਅਪਰਾਧ ਰੋਕਣ ਲਈ ਫੋਰੈਂਸਿਕ ਲੈਬਾਂ ਅਪਗਰੇਡ ਹੋਣਗੀਆਂ

ਨਵੀਂ ਦਿੱਲੀ, 1 ਦਸੰਬਰ ਗੰਭੀਰ ਤੇ ਸੰਗੀਨ ਅਪਰਾਧਾਂ ਵਿੱਚ ਪ੍ਰਭਾਵਸ਼ਾਲੀ ਤੇ ਵਿਗਿਆਨਕ ਢੰਗ ਨਾਲ ਜਾਂਚ ਯਕੀਨੀ ਬਣਾਉਣ ਲਈ ਜਲਦੀ ਹੀ ਦੇਸ਼ ਦੀਆਂ ਛੇ ਕੇਂਦਰੀ ਫੋਰੈਂਸਿਕ ਲੈਬਾਰਟਰੀਆਂ ਅਪਗਰੇਡ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇਕ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ, ਹੈਦਰਾਬਾਦ, ਕੋਲਕਾਤਾ, ਭੁਪਾਲ, ਪੁਣੇ ਤੇ ਗੁਹਾਟੀ ਵਿੱਚ ਸਥਿਤ ਛੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਨੂੰ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਫੋਰੈਂਸਿਕ ਮਨੋਵਿਗਿਆਨ ਦੇ ਖੇਤਰ ਵਿੱਚ ਬਾਹਰੀ ਮਾਹਿਰਾਂ ਨੂੰ ਸ਼ਾਮਲ ਕਰ ਕੇ ਫੋਰੈਂਸਿਕ ਸਾਇੰਸ ਸੇਵਾਵਾਂ ਡਾਇਰੈਕਟੋਰੇਟ ਅਧੀਨ ਸੀਐੱਫਐੱਸਐੱਲ ਦੀਆਂ ਛੇ ਲੈਬਾਰਟਰੀਆਂ ਦੀ ਸਮਰੱਥਾ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਫੋਰੈਂਸਿਕ ਸਾਇੰਸ ਸੇਵਾਵਾਂ ਡਾਇਰੈਕਟੋਰੇਟ, ਨਵੀਂ ਦਿੱਲੀ ਅਤੇ ਹੋਰਨਾਂ ਸੰਗਠਨਾਂ ਵਿਚਾਲੇ ਇਕ ਸਮਝੌਤੇ ’ਤੇ ਹਸਤਾਖ਼ਰ ਹੋਏ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All