ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਵੰਡੇ

ਕਾਂਗਰਸੀ ਕੌਂਸਲਰ ਗਣੇਸ਼ ਵਿੱਕੀ ਅਤੇ ਮੁਹੱਲਾ ਵਾਸੀ ਢੋਲ-ਢਮੱਕੇ ਨਾਲ ਸੰਸਦ ਮੈਂਬਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਵੰਡਦੇ ਹੋਏ।

ਐੱਨ.ਪੀ. ਧਵਨ ਪਠਾਨਕੋਟ, 12 ਜਨਵਰੀ ਲੋਕ ਸਭਾ ਚੋਣਾਂ ਤੋਂ ਬਾਅਦ ਅੱਠ ਮਹੀਨੇ ਬੀਤਣ ਬਾਅਦ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਆਪਣੇ ਹਲਕੇ ਵਿੱਚ ਬਹੁਤ ਘੱਟ ਦੇਖਣ ਨੂੰ ਮਿਲੇ ਹਨ। ਉਨ੍ਹਾਂ ਦੀ ਖੇਤਰ ਵਿੱਚ ਗੈਰ-ਹਾਜ਼ਰੀ ਨੂੰ ਕਾਂਗਰਸੀਆਂ ਨੇ ਮੁੱਦਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਸੰਸਦ ਮੈਂਬਰ ਦੀ ਗੁੰਮਸ਼ੁਦਗੀ ਦੇ ਪੋਸਟਰ ਸ਼ਹਿਰ ਵਿੱਚ ਲਗਾ ਦਿੱਤੇ ਹਨ। ਸੰਸਦ ਮੈਂਬਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਇਹ ਪੋਸਟਰ ਕਾਂਗਰਸੀ ਕੌਂਸਲਰ ਗਣੇਸ਼ ਵਿੱਕੀ ਨੇ ਲਗਾਏ। ਉਨ੍ਹਾਂ ਢੋਲ ਢਮੱਕੇ ਨਾਲ ਗੁੰਮਸ਼ੁਦਗੀ ਦੇ ਪੋਸਟਰ ਆਪਣੇ ਵਾਰਡ ਦੇ ਕਈ ਖੇਤਰਾਂ ਵਿੱਚ ਲੋਕਾਂ ਨੂੰ ਵੰਡੇ ਅਤੇ ਕੈਂਟ ਰੇਲਵੇ ਸਟੇਸ਼ਨ ਨੇੜੇ ਦੀਵਾਰਾਂ ’ਤੇ ਵੀ ਲਗਾ ਦਿੱਤੇ ਹਨ। ਪੋਸਟਰ ਵੰਡਦੇ ਸਮੇਂ ਕੌਂਸਲਰ ਵਿੱਕੀ ਦਾ ਲੋਕਾਂ ਨੂੰ ਕਹਿਣਾ ਸੀ ਕਿ ਸਾਡਾ ਐੱਮ.ਪੀ. ਗੁੰਮ ਹੋ ਗਿਆ ਹੈ ਕ੍ਰਿਪਾ ਕਰ ਕੇ ਉਸ ਦੀ ਤਲਾਸ਼ ਕਰਨ ਵਿੱਚ ਮੱਦਦ ਕੀਤੀ ਜਾਵੇ। ਉਨ੍ਹਾਂ ਇਸ ਸਬੰਧੀ ਪ੍ਰਚਾਰ ਲਈ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦਾ ਖੇਤਰ ਚੁਣਿਆ ਹੈ। ਇਸ ਮੌਕੇ ਬਿੱਟੂ, ਅਰੁਨ ਕੁਮਾਰ, ਸੂਰਜ, ਪਵਨ ਕੁਮਾਰ, ਦੇਸ ਰਾਜ ਤੇ ਸੋਨੂ ਆਦਿ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All