ਸੱਟੇਬਾਜ਼ ਚਾਵਲਾ ਦੀ ਬਰਤਾਨੀਆ ਵੱਲੋਂ ਭਾਰਤ ਨੂੰ ਸਪੁਰਦਗੀ

ਨਵੀਂ ਦਿੱਲੀ, 13 ਫਰਵਰੀ ਕ੍ਰਿਕਟ ਮੈਚ ਫਿਕਸਿੰਗ ਦੇ ਵੱਡੇ ਘੁਟਾਲਿਆਂ ਵਿੱਚ ਸ਼ਾਮਲ ਸੱਟੇਬਾਜ਼ ਸੰਜੀਵ ਚਾਵਲਾ ਨੂੰ ਅੱਜ ਬਰਤਾਨੀਆਂ ਨੇ ਭਾਰਤ ਹਵਾਲੇ ਕਰ ਦਿੱਤਾ ਹੈ। ਅਦਾਲਤ ਨੇ ਉਸ ਦਾ 12 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ। ਸੱਟੇਬਾਜ਼ ਨੂੰ ਤਿਹਾੜ ਜੇਲ੍ਹ ਵਿੱਚ ਵੱਖਰੇ ਸੈੱਲ ’ਚ ਰੱਖਿਆ ਜਾਵੇਗਾ। ਦਿੱਲੀ ਪੁਲੀਸ ਨੇ ਇਸ ਕੇਸ ਨੂੰ ਬਰਤਾਨੀਆ ਤੇ ਭਾਰਤ ਦਰਮਿਆਨ ਸਪੁਰਦਗੀ ਦਾ ਆਪਣੇ ਆਪ ਵਿੱਚ ਵੱਡਾ ਮਾਮਲਾ ਐਲਾਨਦਿਆਂ ਕਿਹਾ ਕਿ ਸੰਜੀਵ ਚਾਵਲਾ ਦੱਖਣੀ ਅਫਰੀਕਾ ਦੇ ਕੈਪਟਨ ਹੈਂਸੀ ਕੋਰੋਨੀਆ ਨਾਲ ਕਥਿਤ ਤੌਰ ਉੱੰਤੇ ਮੈਚ ਫਿਕਸਿੰਗ ਸਕੈਂਡਲ ਵਿੱਚ ਸ਼ਾਮਲ ਸੀ ਅਤੇ ਉਸ ਦਾ ਮੈਚ ਫਿਕਸ ਕਰਨ ਵਿੱਚ ਅਹਿਮ ਰੋਲ ਹੈ। ਬਰਤਾਨਵੀ ਨਾਗਰਿਕ ਚਾਵਲਾ ਨੂੰ ਦਿੱਲੀ ਪੁਲੀਸ ਦੀ ਟੀਮ ਲੰਡਨ ਤੋਂ ਵੀਰਵਾਰ ਨੂੰ ਸਵੇਰੇ ਨਵੀਂ ਦਿੱਲੀ ਲੈ ਕੇ ਪੁੱਜੀ ਹੈ। ਉਸ ਨੂੰ ਮੈਡੀਕਲ ਜਾਂਚ ਮਗਰੋਂ ਦਿੱਲੀ ਦੇ ਵਧੀਕ ਚੀਫ ਮੈਟਰੋਪੌਲੀਟਨ ਮੈਜਿਸਟ੍ਰੇਟ ਸੁਧੀਰ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All