ਹਨੀਪ੍ਰੀਤ ਦੀ ਰਿਹਾਈ ਮਗਰੋਂ ਡੇਰਾ ਪ੍ਰੇਮੀ ਸਰਗਰਮ ਹੋਏ

ਪ੍ਰਭੂ ਦਿਆਲ ਸਿਰਸਾ, 8 ਨਵੰਬਰ ਡੇਰਾ ਸਿਰਸਾ ਮੁਖੀ ਦੀ ਗੋਦ ਲਈ ਧੀ ਹਨੀਪ੍ਰੀਤ ਦੇ ਜੇਲ੍ਹੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਡੇਰੇ ਆਉਣ ਮਗਰੋਂ ਡੇਰੇ ਦੀਆਂ ਸਰਗਰਮੀਆਂ ਵਧ ਗਈਆਂ ਹਨ। ਹਨੀਪ੍ਰੀਤ ਦੇ ਆਉਣ ਮਗਰੋਂ ਡੇਰੇ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਆਗਾਮੀ 12 ਨਵੰਬਰ ਨੂੰ ਡੇਰੇ ਦੇ ਪਹਿਲੇ ਗੱਦੀਨਸ਼ੀਨ ਸ਼ਾਹ ਮਸਤਾਨਾ ਦਾ ਜਨਮ ਦਿਨ ਵੱਡੇ ਪੱਧਰ ’ਤੇ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਨੀਪ੍ਰੀਤ ਦੇ ਅੰਬਾਲਾ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਡੇਰਾ ਸਿਰਸਾ ਪੁੱਜਣ ਮਗਰੋਂ ਡੇਰੇ ਦੀਆਂ ਸਰਗਰਮੀਆਂ ਵਧ ਗਈਆਂ ਹਨ। ਹਨੀਪ੍ਰੀਤ ਵੱਲੋਂ ਮੁੱਖ ਪ੍ਰਬੰਧਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਡੇਰੇ ’ਚ ਸ਼ਰਧਾਲੂਆਂ ਦੀ ਗਿਣਤੀ ਕਾਫ਼ੀ ਘਟ ਗਈ ਸੀ, ਹੁਣ ਡੇਰੇ ’ਚ ਮੁੜ ਤੋਂ ਪ੍ਰੇਮੀਆਂ ਦੀ ਗਿਣਤੀ ਵਧ ਗਈ ਹੈ। ਦੱਸਿਆ ਗਿਆ ਹੈ ਕਿ ਐਤਕੀਂ ਡੇਰੇ ਦੇ ਪਹਿਲੇ ਗੱਦੀਨਸ਼ੀਨ ਸ਼ਾਹ ਮਸਤਾਨਾ ਦਾ ਜਨਮ ਦਿਨ 12 ਨਵੰਬਰ ਨੂੰ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਤੋਂ ਬਾਅਦ ਹਨੀਪ੍ਰੀਤ ਡੇਰੇ ’ਚ ਅਹਿਮ ਥਾਂ ਰਖਦੀ ਹੈ ਅਤੇ ਹੁਣ ਉਸ ਦੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਵੱਲੋਂ ਲਗਾਤਾਰ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੀ ਹੋਂਦ ਮੁੜ ਸਥਾਪਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All