ਹਰਿਆਣਾ ਦੇ ਕੋਚਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 29 ਨਵੰਬਰ ਹਰਿਆਣਾ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਸੰਦੀਪ ਸਿੰਘ ਨੇ ਜ਼ਿਲ੍ਹਾ ਕੁਰੂਕਸ਼ੇਤਰ ਦੇ ਸ਼ਾਹਬਾਦ ਕਸਬੇ ਵਿੱਚ ਸਥਿਤ ਦੋ ਖੇਡ ਨਰਸਰੀਆਂ ਵਿੱਚ ਗੈਰ-ਹਾਜ਼ਰ ਪਾਏ ਗਏ ਕੋਚਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਖੇਡ ਮੰਤਰੀ ਨੇ ਅੱਜ ਸਵੇਰੇ 6.30 ਵਜੇ ਸ਼ਾਹਬਾਦ ਦੇ ਰਾਮ ਪ੍ਰਸਾਦ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਨਰਸਰੀ ਤੇ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੀ ਹੈਂਡਬਾਲ ਨਰਸਰੀ ਦਾ ਅਚਨਚੇਤ ਨਿਰੀਖਣ ਕੀਤਾ, ਜਿਥੇ ਕੋਚ ਗੈਰ-ਹਾਜ਼ਰ ਸਨ। ਇਸ ਤੋਂ ਇਲਾਵਾ, ਖੇਡ ਮੰਤਰੀ ਨੇ ਪਿੰਡ ਝਾਂਸਾ ਦੇ ਪਬਲਿਕ ਕੇਂਦਰ ਦਾ ਵੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਗੈਰ-ਹਾਜ਼ਰ ਪਾਏ ਗਏ ਕਰਮਚਾਰੀਆਂ ਖ਼ਿਲਾਫ਼ ਜਾਂਚ ਦੇ ਆਦੇਸ਼ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All