ਹਾਕੀ ਵਿਚ ਖਾਲਸਾ ਕਾਲਜ ਦੀ ਝੰਡੀ

ਜੇਤੂ ਖਿਡਾਰੀਆਂ ਨਾਲ ਹਾਜ਼ਰ ਕਾਲਜ ਪ੍ਰਬੰਧਕ।

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 7 ਦਸੰਬਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੀ ਹਾਕੀ (ਲੜਕਿਆਂ) ਦੀ ਟੀਮ ਨੇ ਪਠਾਨਕੋਟ ਵਿਚ ਹੋਏ 29ਵੇਂ ਮਰਹੂਮ ਬਲਦੇਵ ਰਾਜ ਯਦੂਵੰਸ਼ੀ ਯਾਦਗਾਰੀ ਸੂਬਾ ਪੱਧਰੀ ਹਾਕੀ ਟੂਰਨਾਮੈਂਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਖਾਲਸਾ ਕਾਲਜ ਦੀ ਟੀਮ ਨੇ ਰਾਸ਼ਟਰ ਪੱਧਰ ਦੀ ਟੀਮਾਂ ਨੂੰ ਹਰਾਉਂਦੇ ਹੋਏ ਦੂਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਸਰੀਰਕ ਸਿੱਖਿਆ ਵਿਭਾਗ ਅਤੇ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਲਾਕੇ ਲਈ ਮਾਣ ਦੀ ਗੱਲ ਹੈ ਕਿ ਜਿਥੇ ਕਾਲਜ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ ਉਥੇ ਹੀ ਖੇਡਾਂ ਵਿੱਚ ਵੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਲਈ ਮਾਣ ਦੀ ਗੱਲ ਹੈ ਕਿ ਭਾਰਤ ਦੀ ਰਾਸ਼ਟਰੀ ਖੇਡ ਹਾਕੀ ਨੂੰ ਪ੍ਰਫੁੱਲਿਤ ਕਰਨ ਲਈ ਇਹ ਸੰਸਥਾ ਇਲਾਕੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਕਾਲਜ ਦੇ ਪੀ.ਆਰ.ਓ ਡਾ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਲੰਮੇ ਸਮੇਂ ਤੋਂ ਜਿੱਤਾਂ ਪ੍ਰਾਪਤ ਕਰਦੀਆਂ ਟੀਮਾਂ ਨੂੰ ਕਾਲਜ ਦੀ ਹਾਕੀ ਟੀਮ ਨੇ ਮਾਤ ਦਿੱਤੀ ਹੈ। ਇਸ ਮੌਕੇ ਡਾ. ਰਵਿੰਦਰ ਸਿੰਘ ਰੇਖੀ ਤੇ ਡਾ. ਵੀਰਪਾਲ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All