ਹਾਫ਼ਿਜ਼ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ’ਤੇ ਰਹੇਗੀ ਭਾਰਤ ਦੀ ਨਜ਼ਰ

ਨਵੀਂ ਦਿੱਲੀ/ਵਾਸ਼ਿੰਗਟਨ, 13 ਫਰਵਰੀ ਪਾਕਿਸਤਾਨ ਵੱਲੋਂ ਲਸ਼ਕਰ-ਏ-ਤੋਇਬਾ ਦੇ ਬਾਨੀ ਹਾਫ਼ਿਜ਼ ਸੱਯਦ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ’ਤੇ ਭਾਰਤ ਦੀ ਨਜ਼ਰ ਰਹੇਗੀ। ਸਰਕਾਰੀ ਸੂਤਰਾਂ ਨੇ ਕਿਹਾ ਕਿ ਇਹ ਫ਼ੈਸਲਾ ਪਾਕਿਸਤਾਨ ਦੀ ਧਰਤੀ ’ਤੇ ਸਰਗਰਮ ਅਤਿਵਾਦੀ ਨੈੱਟਵਰਕ ਖ਼ਿਲਾਫ਼ ਇਸਲਾਮਾਬਾਦ ਦੀ ਕਾਰਵਾਈ ਦੀ ਵਿੱਤੀ ਐਕਸ਼ਨ ਟਾਸਕ ਫੋਰਸ ਵੱਲੋਂ ਨਜ਼ਰਸਾਨੀ ਕੀਤੇ ਜਾਣ ਦੇ ਕੁਝ ਦਿਨ ਪਹਿਲਾਂ ਆਇਆ ਹੈ। ਉਧਰ ਅਮਰੀਕਾ ਨੇ ਹਾਫ਼ਿਜ਼ ਨੂੰ ਦੋ ਕੇਸਾਂ ’ਚ 11 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਨੇ ਦਹਿਸ਼ਤਗਰਦਾਂ ਨਾਲ ਸਿੱਝਣ ਲਈ ਅਹਿਮ ਕਦਮ ਉਠਾਇਆ ਹੈ। ਭਾਰਤ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਪਾਕਿਸਤਾਨ ਉਪਰ ਭਾਰੀ ਦਬਾਅ ਪੈ ਰਿਹਾ ਸੀ ਕਿ ਉਹ ਮੁਲਕ ’ਚੋਂ ਅਤਿਵਾਦ ਨੂੰ ਹਮਾਇਤ ਦੇਣਾ ਬੰਦ ਕਰੇ। ਸੂਤਰਾਂ ਨੇ ਕਿਹਾ ਕਿ ਇਹ ਵੀ ਦੇਖਣਾ ਪਵੇਗਾ ਕਿ ਕੀ ਪਾਕਿਸਤਾਨ ਆਪਣੇ ਮੁਲਕ ’ਚ ਸਰਗਰਮ ਹੋਰ ਦਹਿਸ਼ਤਗਰਦਾਂ ਅਤੇ ਦਹਿਸ਼ਤੀ ਜਥੇਬੰਦੀਆਂ ਖ਼ਿਲਾਫ਼ ਵੀ ਅਜਿਹੇ ਸਖ਼ਤ ਕਦਮ ਲਏਗਾ ਜਾਂ ਨਹੀਂ। ਭਾਰਤ ਦਬਾਅ ਬਣਾਉਂਦਾ ਆ ਰਿਹਾ ਹੈ ਕਿ ਪਾਕਿਸਤਾਨ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਕਰੇ। ਦੱਖਣੀ ਅਤੇ ਮੱਧ ਏਸ਼ੀਆ ਬਾਰੇ ਅਮਰੀਕਾ ਦੀ ਕਾਰਜਕਾਰੀ ਸਹਾਇਕ ਵਿਦੇਸ਼ ਸਕੱਤਰ ਐਲਿਸ ਜੀ ਵੈੱਲਜ਼ ਨੇ ਕਿਹਾ ਕਿ ਹਾਫ਼ਿਜ਼ ਸੱਯਦ ਅਤੇ ਉਸ ਦੇ ਸਹਿਯੋਗੀਆਂ ਨੂੰ ਸਜ਼ਾ ਦੇਣਾ ਅਹਿਮ ਕਦਮ ਹੈ ਅਤੇ ਇਸ ਨਾਲ ਉਹ ਦਹਿਸ਼ਤਗਰਦਾਂ ਨੂੰ ਫੰਡ ਨਾ ਦੇਣ ਦੀ ਕੌਮਾਂਤਰੀ ਵਚਨਬੱਧਤਾ ਦੀ ਵੀ ਪਾਲਣਾ ਕਰੇਗਾ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All