ਹਿਮਾਚਲ ਪ੍ਰਦੇਸ਼ ਤੇ ਲੱਦਾਖ ’ਚ ਭੂਚਾਲ ਦੇ ਝਟਕੇ

ਸ਼ਿਮਲਾ/ਜੰਮੂ, 12 ਜਨਵਰੀ ਹਿਮਾਚਲ ਪ੍ਰਦੇਸ਼ ਤੇ ਲੱਦਾਖ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਲੱਦਾਖ ਵਿੱਚ 5.3 ਦੀ ਰਫ਼ਤਾਰ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵਿਭਾਗ ਅਨੁਸਾਰ ਸਵੇਰੇ 10.54 ਵਜੇ ਆਏ ਇਸ ਭੂਚਾਲ ਦੀ ਗਹਿਰਾਈ 10 ਕਿਲੋਮੀਟਰ ਤੇ ਇਸ ਦਾ ਮੁੱਖ ਕੇਂਦਰ ਮਕਬੂਜ਼ਾ ਕਸ਼ਮੀਰ ਸੀ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ’ਚ ਆਏ ਭੂਚਾਲ ਦੀ ਰਫ਼ਤਾਰ ਰਿਕਟਰ ਸਕੇਲ ’ਤੇ 3.4 ਰਿਕਾਰਡ ਕੀਤੀ ਗਈ। ਇਸ ਭੂਚਾਲ ਦਾ ਕੇਂਦਰ ਕਾਂਗੜਾ ਜ਼ਿਲ੍ਹੇ ’ਚ ਪੰਜ ਕਿਲੋਮੀਟਰ ਦੀ ਗਹਿਰਾਈ ’ਚ ਸੀ। ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 11.55 ਵਜੇ ਕਾਂਗੜਾ ਜ਼ਿਲ੍ਹੇ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦਿਆਂ ਹੀ ਲੋਕ ਆਪਣੇ ਘਰਾਂ ’ਚੋਂ ਬਾਹਰ ਆ ਗਏ। ਦੋਵਾਂ ਥਾਵਾਂ ’ਤੇ ਕਿਸੇ ਕਿਸਮ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਫੈਡਰਲ ਢਾਂਚੇ ਨੂੰ ਲਗਾਤਾਰ ਲੱਗ ਰਹੀ ਢਾਹ

ਫੈਡਰਲ ਢਾਂਚੇ ਨੂੰ ਲਗਾਤਾਰ ਲੱਗ ਰਹੀ ਢਾਹ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਸ਼ਹਿਰ

View All