ਹਿੰਦ-ਪਾਕਿ ਸਰਹੱਦ ਦੇ ਅਜਨਾਲਾ ਸੈਕਟਰ ਵਿਚ ਘੁਸਪੈਠ?

ਬੀ.ਐਸ.ਐਫ. ਤੇ ਪੁਲੀਸ ਵੱਲੋਂ ਪਿੰਡਾਂ ਦੀ ਪੁਣਛਾਣ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 22 ਸਤੰਬਰ ਅਜਨਾਲਾ ਖੇਤਰ ਦੇ ਸਰਹੱਦੀ ਇਲਾਕੇ ਵਿਚ ਘੁਸਪੈਠ ਦੀ ਸ਼ੱਕੀ ਕਾਰਵਾਈ ਦੀ ਸੂਚਨਾ ਮਿਲੀ ਹੈ। ਭਾਵੇਂ ਬੀ.ਐਸ.ਐਫ. ਅਤੇ ਅੰਮ੍ਰਿਤਸਰ ਪੁਲੀਸ ਵੱਲੋਂ ਇਸ ਸਬੰਧੀ ਕੋਈ ਘਟਨਾ ਵਾਪਰਨ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਦੋਵਾਂ ਸੁਰੱਖਿਆ ਬਲਾਂ ਵੱਲੋਂ ਇਸ ਸਰਹੱਦੀ ਖੇਤਰ ਵਿਚ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਘੁਸਪੈਠ ਦੀ ਇਹ ਸ਼ੱਕੀ ਕਾਰਵਾਈ ਇੱਥੇ ਸਰਹੱਦੀ ਖੇਤਰ 'ਲਬੇ ਦਰਿਆ' ਪਿੰਡ ਅਤੇ ਛੰਨਾ ਚੌਕੀ ਨੇੜੇ ਹੋਈ ਹੈ। ਇੱਥੋਂ ਜਾਂਚ ਟੀਮ ਨੂੰ ਕੋਲਡ ਡਰਿੰਕ ਦੀਆਂ ਦੋ ਬੋਤਲਾਂ ਮਿਲੀਆਂ ਹਨ, ਜੋ ਅੱਧੀਆਂ-ਅੱਧੀਆਂ ਭਰੀਆਂ ਹੋਈਆਂ ਸਨ ਅਤੇ ਇਨ੍ਹਾਂ ਵਿਚ ਸ਼ਰਾਬ ਸੀ। ਇਸ ਦੇ ਨਾਲ ਚਾਹ ਪੱਤੀ ਦੇ ਦੋ ਪੈਕੇਟ ਵੀ ਮਿਲੇ ਹਨ। ਇਹ ਸੰਭਾਵਨਾ ਪ੍ਰਗਟਾਈ ਗਈ ਹੈ ਕਿ ਤਿੰਨ ਵਿਅਕਤੀ ਇਸ ਸਰਹੱਦੀ ਤੇ ਦਰਿਆਈ ਖੇਤਰ ਰਾਹੀਂ ਭਾਰਤ 'ਚ ਦਾਖਲ ਹੋਏ ਹਨ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਬੀ.ਐਸ.ਐਫ. ਵੱਲੋਂ ਬੀਤੀ ਰਾਤ ਇੱਥੇ ਕੁਝ ਸ਼ੱਕੀ ਕਾਰਵਾਈ ਦੇਖੀ ਗਈ ਸੀ, ਜਿਸ ਨੇ ਇਸ ਬਾਰੇ ਪੁਲੀਸ ਨੂੰ ਵੀ ਸੂਚਿਤ ਕੀਤਾ ਅਤੇ ਪੁਲੀਸ ਵੱਲੋਂ ਵੀ ਜਾਂਚ ਕੀਤੀ ਗਈ ਹੈ ਪਰ ਫਿਲਹਾਲ ਕੁਝ  ਵੀ ਇਤਰਾਜ਼ਯੋਗ ਬਰਾਮਦ ਨਹੀਂ ਹੋਇਆ।  ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਗੁਰਦਾਸਪੁਰ ਸਰਹੱਦੀ ਖੇਤਰ ਰਾਹੀਂ ਪਾਕਿਸਤਾਨੀ ਅਤਿਵਾਦੀ ਭਾਰਤ 'ਚ ਦਾਖਲ ਹੋਏ ਸਨ, ਜਿਨ੍ਹਾਂ ਦਾ ਪੰਜਾਬ ਪੁਲੀਸ ਦੇ ਜਵਾਨਾਂ ਨਾਲ ਮੁਕਾਬਲਾ ਹੋਇਆ ਸੀ। ਉਸ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ ਸਨ ਅਤੇ ਪੁਲੀਸ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All