ਹਿੰਸਾ ਦਾ ਮੁੱਦਾ ਯੂਕੇ ਕੋਲ ਉਠਾਇਆ

ਨਵੀਂ ਦਿੱਲੀ: ਭਾਰਤ ਨੇ ਲੰਡਨ ’ਚ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪਾਕਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਦਾ ਮਾਮਲਾ ਯੂਕੇ ਕੋਲ ਉਠਾਇਆ ਹੈ। ਸੂਤਰਾਂ ਨੇ ਕਿਹਾ ਕਿ ਭਾਰਤ ਨੇ ਇਥੇ ਬ੍ਰਿਟਿਸ਼ ਹਾਈ ਕਮਿਸ਼ਨ ਕੋਲ ਇਹ ਮਾਮਲਾ ਉਠਾਇਆ ਅਤੇ ਪ੍ਰਦਰਸ਼ਨਾਂ ਦੌਰਾਨ ਹਿੰਸਾ ਦੀਆਂ ਘਟਨਾਵਾਂ ਬਾਰੇ ਚਿੰਤਾ ਜ਼ਾਹਰ ਕੀਤੀ। ਜੰਮੂ ਕਸ਼ਮੀਰ ਬਾਰੇ ਭਾਰਤ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦੇ ਵਿਰੋਧ ’ਚ ਪਾਕਿਸਤਾਨੀ ਗੁੱਟਾਂ ਦੇ ਨਾਲ ਨਾਲ ਸਿੱਖ ਅਤੇ ਕਸ਼ਮੀਰੀ ਵੱਖਵਾਦੀ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤੇ ਗਏ ਸਨ। ਪ੍ਰਦਰਸ਼ਨਾਂ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋਏ ਸਨ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All